ਨਵੀਂ ਦਿੱਲੀ: ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣਾ ਦਾ ਮਾਮਲਾ ਵੀਰਵਾਰ ਨੂੰ ਦਿੱਲੀ ਵਿੱਚ ਗੂੰਜਿਆ। ਕੇਰਲ ਸਰਕਾਰ ਵੱਲੋਂ ਵੀਰਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕੇਂਦਰ ਸਰਕਾਰ ਦੀਆਂ ਟੈਕਸ ਨੀਤੀਆਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਸੀਐਮ ਭਗਵੰਤ ਨੇ ਵੀ ਹਿੱਸਾ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਇਸ ਧਰਨੇ ਦੌਰਾਨ ਚੰਡੀਗੜ੍ਹ ਨਗਰ ਨਿਗਮ ਦਾ ਮੁੱਦਾ ਚੁੱਕਿਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਕੌਂਸਲਰ ਹਨ। ਇਨ੍ਹਾਂ ਵਿੱਚੋਂ 20 ਇੰਡੀਆ ਗਠਜੋੜ ਦੇ ਹਨ, ਜਦਕਿ ਭਾਜਪਾ ਦੇ ਕੁੱਲ 16 ਕੌਂਸਲਰ ਹਨ ਤੇ ਇਸ ਵਿੱਚ ਇੱਕ ਸੰਸਦ ਮੈਂਬਰ ਵੀ ਸ਼ਾਮਲ ਹੈ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਜਦੋਂ ਮੇਅਰ ਦੀ ਚੋਣ ਹੋਈ ਤਾਂ ਭਾਜਪਾ ਦੇ 16 ਕੌਂਸਲਰਾਂ ਨੇ ਸਹੀ ਵੋਟਾਂ ਪਾਈਆਂ, ਜਦਕਿ ਉਨ੍ਹਾਂ ਦੇ 8 ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਹ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੇ ਗ਼ਲਤ ਵੋਟਾਂ ਪਾਈਆਂ ਹਨ।
ਭਗਵੰਤ ਮਾਨ ਨੇ ਬੋਲਦਿਆ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਵੋਟ ਨਹੀਂ ਪਾਈ। ਜਦੋਂ ਇਸ ਧਾਂਦਲੀ ਨੂੰ ਸੁਪਰੀਮ ਕੋਰਟ ਲਿਜਾਇਆ ਗਿਆ ਤਾਂ ਇਹ ਸਾਹਮਣੇ ਆਇਆ ਕਿ ਕਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫ਼ਸਰ ਨੇ ਵੋਟਾਂ ਨੂੰ ਰੱਦ ਕਰ ਦਿੱਤਾ ਇਸ ਦਾ ਸਾਰਿਆਂ ਨੂੰ ਪਤਾ ਲੱਗ ਗਿਆ।
ਸਿਰਫ਼ 36 ਵੋਟਾਂ ਗਿਣਨ ਲਈ 25 ਫ਼ੀਸਦੀ ਘੁਟਾਲਾ ਕੀਤਾ ਗਿਆ… ਮਈ-ਜੂਨ ‘ਚ 90 ਕਰੋੜ ਵੋਟਾਂ ਗਿਣਨ ਵੇਲੇ ਕੀ ਕਰਨਗੇ ?…ਚੰਡੀਗੜ੍ਹ ‘ਚ ਹਾਰ ਹੁੰਦੀ ਦੇਖ ਬਰਦਾਸ਼ਤ ਨਹੀਂ ਹੋਈ ਤਾਂ ਫ਼ਿਰ ਪੂਰੇ ਦੇਸ਼ ਦਾ ਕੀ ਬਣੇਗਾ… pic.twitter.com/HD1dKC8gYC
— Bhagwant Mann (@BhagwantMann) February 8, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।