ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਮੁੜ ਤੋਂ ਖੇਤੀ ਕਾਨੂੰਨਾਂ ਦਾ ਪੱਖ ਪੂਰਿਆ ਹੈ। ਮਨ ਕੀ ਬਾਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ “ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹਨ ਇਨ੍ਹਾਂ ਕਾਨੂੰਨਾਂ ਦੇ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਕਿਸਾਨਾਂ ਲਈ ਨਵੇਂ-ਨਵੇਂ ਉਪਰਾਲੇ ਕੀਤੇ ਗਏ ਹਨ।”
ਇਨ੍ਹਾਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਕੀਤੀ ਹੈ। ਖੇਤੀ ਕਾਨੂੰਨ ਦੇ ਖ਼ਿਲਾਫ਼ ਪੂਰੇ ਦੇਸ਼ ਵਿਚ ਅੰਦੋਲਨ ਕੀਤੇ ਜਾ ਰਹੇ ਹਨ। ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਇੱਕ ਦਸੰਬਰ ਨੂੰ ਸਮਾਂ ਵੀ ਤੈਅ ਕੀਤਾ ਹੈ।