ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਲ 2020 ਦੀ ਆਖਰੀ ਮਨ ਕੀ ਬਾਤ ਕੀਤੀ ਗਈ, ਪਰ ਇਸ ਦੌਰਾਨ ਖੇਤੀ ਕਾਨੂੰਨ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ।
ਉਮੀਦ ਜਤਾਈ ਜਾ ਰਹੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅਤੇ ਖੇਤੀ ਨਾਲ ਜੁੜੇ ਹੋਏ ਮੁੱਦਿਆਂ ਦੇ ਉੱਪਰ ਕੋਈ ਸੁਨੇਹਾ ਦੇ ਸਕਦੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿੱਚ ਆਤਮ ਨਿਰਭਰ ਭਾਰਤ ਬਣਾਉਣ ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਭਾਰਤ ਵਿੱਚ ਬਣੀਆਂ ਹੋਈਆਂ ਵਸਤੂਆਂ ਦਾ ਹੀ ਪ੍ਰਯੋਗ ਕਰਨਾ ਚਾਹੀਦਾ ਹੈ। ਤਾਂ ਜੋ ਭਾਰਤ ਦੇ ਉਦਯੋਗ ਨੂੰ ਵੱਡਾ ਹੁੰਗਾਰਾ ਮਿਲ ਸਕੇ।
ਇਸ ਤੋਂ ਇਲਾਵਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੇਂ ਸਾਲ ਮੌਕੇ ਸਾਨੂੰ ਸਾਰਿਆਂ ਨੂੰ ਕੁਝ ਸੰਕਲਪ ਲੈਣੇ ਚਾਹੀਦੇ ਹਨ, ਜਿਵੇਂ ਕਿ ਵਾਤਾਵਰਣ ਦੀ ਸਾਫ਼ ਸਫ਼ਾਈ, ਪਾਣੀਆਂ ਦੀ ਸਾਂਭ ਸੰਭਾਲ, ਜੰਗਲੀ ਜਾਨਵਰਾਂ ਦੀ ਦੇਖ ਰੇਖ ਲਈ ਅੱਗੇ ਵਧਣਾ ਚਾਹੀਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਮਾਜ ਸੇਵਾ ਨਾਲ ਜੁੜੇ ਹੋਏ ਕੁਝ ਲੋਕਾਂ ਦੀ ਉਦਾਹਰਣ ਵੀ ਦਿੱਤੀ।