ਚੰਡੀਗੜ੍ਹ: ਚੰਡੀਗੜ੍ਹ ਵਿੱਚ ਪੰਜਾਬ ਦੇ ਸਿਵਲ ਸੇਵਾ ਨਿਯਮਾਂ ਦੀ ਥਾਂ ਕੇਂਦਰੀ ਸਿਵਲ ਸੇਵਾ ਨਿਯਮਾਂ ਨੂੰ ਲਾਗੂ ਕਰਨ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੇ ਫੈਸਲੇ ਦਾ ਅਸਰ ਚੰਡੀਗੜ੍ਹ ਹੀ ਨਹੀਂ ਪੰਜਾਬ ‘ਤੇ ਵੀ ਪਵੇਗਾ।
ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ, ‘ਕੇਂਦਰ ਦੀ ਪੰਜਾਬ ਤੋਂ ਚੰਡੀਗੜ੍ਹ ਖੋਹਣ ਦੀ ਇਹ ਕੋਝੀ ਸਾਜਿਸ਼ ਹੈ। ਇਸ ਖਿਲਾਫ਼ ਆਪ ਸਰਕਾਰ ਡਟ ਕੇ ਲੜੇਗੀ।’
Central Govt has been stepwise imposing officers and personnel from other states and services in Chandigarh administration. This goes against the letter and spirit of Punjab Reorganisation Act 1966. Punjab will fight strongly for its rightful claim over Chandigarh…
— Bhagwant Mann (@BhagwantMann) March 28, 2022
ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆ ਸੁਖਪਾਲ ਖਹਿਰਾ ਨੇ ਕਿਹਾ ਕਿ, ‘ਇਸ ਨਾਲ ਹੁਣ ਪੰਜਾਬ ਦੀ ਬਜਾਏ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮੁਲਾਜ਼ਮ ਚੰਡੀਗੜ੍ਹ ਆਉਣਗੇ। ਉਨ੍ਹਾਂ ਨੇ ਰਾਜ ਸਭਾ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਕੇਂਦਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਵਿਰੋਧ ਕਰਨ ਲਈ ਕਿਹਾ।’
@BhagwantMann I’m saying so bcoz Punjab even under the UT status is 60% stakeholder in Chandigarh therefore any unilateral decision by the Center is violative of the law & constitution! You must reiterate your claim on Chandigarh as it was built for PB its our heritage! https://t.co/taTPdSg1Kl
— Sukhpal Singh Khaira (@SukhpalKhaira) March 28, 2022
ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਵਿਧਾਇਕ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪਹਿਲਾਂ ਬੀਬੀਐਮਬੀ ਵਿੱਚ ਪੰਜਾਬ ਪਿੱਛੇ ਸੀ। ਹੁਣ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਤੋਂ ਪੰਜਾਬ ਦਾ ਕੰਟਰੋਲ ਖ਼ਤਮ ਕਰ ਦਿੱਤਾ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.