ਚੰਡੀਗੜ੍ਹ – ਭਗਵੰਤ ਮਾਨ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਮਾਨ ਪੰਜਾਬ ਦੇ ਦੂਜੇ ਮੁੱਖਮੰਤਰੀ ਹਨ ਜਿਹੜੇ ਘੱਟ ਉਮਰ ਦੇ ਵਿੱਚ ਇਸ ਅਹੁਦੇ ਤੇ ਬੈਠਣਗੇ।ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਦੂਜੇ ਮੁੱਖ ਮੰਤਰੀ ਹੋਣਗੇ।ਭਗਵੰਤ ਮਾਨ ਪੰਜਾਬ ਦੇ 19 ਵੇੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ।
ਇਸ ਤੋਂ ਪਹਿਲਾਂ ਅਕਾਲੀ ਦਲ ਆਗੂ ਤੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਘੱਟ ਉਮਰ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ । 1970 ਚ ਬਾਦਲ ਪਹਿਲੀ ਵਾਰ ਮੁੱਖ ਮੰਤਰੀ ਬਣੇ ਤੇ ਉਦੋਂ ਉਹ 43 ਵਰ੍ਹੇ ਦੇ ਸਨ ਅਤੇ ਉਨ੍ਹਾਂ ਨੇ ਸਭ ਤੋਂ ਘੱਟ ਉਮਰ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।