ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਨਿਵਰਤਮਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਦਫਤਰ ਵਿਚ ਪਿਛਲੇ ਸਾਢੇ ਨੌ ਸਾਲਾਂ ਵਿਚ ਗੁੱਡ ਗਵਰਨੈਂਸ ਦਾ ਉਦਾਹਰਣ ਪੇਸ਼ ਕਰਦੇ ਹੋਏ ਹਰਿਆਣਾ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਅੱਜ ਇੱਥੇ ਮੁੱਖ ਮੰਤਰੀ ਦਾ ਕਾਰਜਭਾਰ ਗ੍ਰਹਿਣ ਕਰਨ ਬਾਅਦ ਪੱਤਰਕਾਰਾਂ ਨੂੰ ਸੰਬੋਧਿਤ ਕਰ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਮਨੋਹਰ ਲਾਲ ਨੇ ਹਰਿਆਣਾ ਇਕ-ਹਰਿਆਣਵੀਂ ਇਕ ਦੇ ਮੂਲਮੰਤਰ ‘ਤੇ ਚਲਦੇ ਹੋਏ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬੇ ਦਾ ਚਹੁੰਮੁਖੀ ਵਿਕਾਸ ਕੀਤਾ ਹੈ। ਮਨੋਹਰ ਲਾਲ ਨੇ ਅੰਤੋਂਦੇਯ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਆਖੀਰੀ ਲਾਇਨ ਵਿਚ ਖੜੇ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ। ਹਰਿਆਣਾ ਦੀ ਟ੍ਰਾਂਸਫਰ ਪੋਲਿਸੀ, ਬਿਨ੍ਹਾਂ ਪਰਚੀ-ਖਰਚੀ ਰੁਜਗਾਰ ਵਰਗੇ ਅਨੇਕਾਂ ਪਹਿਲ ਨਾਲ ਅੱਜ ਜਨਤਾ ਵਿਚ ਮਨੋਹਰ ਲਾਲ ਦੇ ਪ੍ਰਤੀ ਬਹੁਤ ਭਰੋਸਾ ਹੈ। ਉਨ੍ਹਾਂ ਨੇ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਮਨੋਹਰ ਲਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ‘ਤੇ ਧੰਨਵਾਦ ਪ੍ਰਗਟਾਇਆ। ਇਸ ਤੋਂ ਇਲਾਵਾ 13 ਮਾਰਚ ਨੂੰ ਹਰਿਆਣਾ ਵਿਧਾਨਸਭਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਭਾਜਪਾ ਪ੍ਰਭਾਰੀ ਬਿਪਲਵ ਦੇਬ ਸਮੇਤ ਕੇਂਦਰੀ ਅਗਵਾਈ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਜਿਸ ਸੋਚ ਦੇ ਨਾਲ ਉਨ੍ਹਾਂ ਨੇ ਨਵੀਂ ਜਿਮੇਵਾਰੀ ਸੌਂਪੀ ਗਈ ਹੈ, ਉਹ ਉਸੀ ਅਨੁਸਾਰ ਕੰਮ ਕਰਦੇ ਹੋਏ ਮਨੋਹਰ ਲਾਲ ਦੇ ਜਨਸੇਵਾ ਭਾਵ ਨੂੰ ਅੱਗੇ ਵਧਾਉਣ ਦਾ ਕੰਮ ਕਰਣਗੇ। ਰਾਜ ਸਰਕਾਰ ਹਰ ਵਿਅਕਤੀ ਦੀ ਉਮੀਦਾਂ ‘ਤੇ ਖਰਾ ਉਤਰੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਮਨੋਹਰ ਲਾਲ ਵੱਲੋਂ ਸੂਬੇ ਦੀ ਜਨਤਾ ਦੀ ਸੇਵਾ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ। ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਕੈਬਨਿਟ ਉਨ੍ਹਾਂ ਦੀ ਨੀਤੀ, ਸੋਚ ਅਤੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੂਬੇ ਦੇ ਚਹੁੰਮੁਖੀ ਵਿਕਾਸ ਦੇ ਵੱਲ ਗਤੀ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਕੰਮ ਕਰੇਗਾ।