ਬਾਜਵਾ ਤੇ ਦੂਲੋਂ ਪ੍ਰਤੀ ਵਿੱਤ ਮੰਤਰੀ ਦੇ ਸੁਰ ਕਿਉਂ ਨੇ ਨਰਮ !

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਕੈਬਨਿਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਕੈਬਨਿਟ ਦੇ ਮੰਤਰੀ ਬਾਜਵਾ ਅਤੇ ਦੂਲੋਂ ਪ੍ਰਤੀ ਚੁੱਪੀ ਧਾਰੀ ਬੈਠੇ ਹਨ, ਬਠਿੰਡਾ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜਦੋਂ ਬਾਜਵਾ ਅਤੇ ਦੂਲੋਂ ਬਾਰੇ ਪੁੱਛਿਆ ਗਿਆ ਤਾਂ ਵਿੱਤ ਮੰਤਰੀ ਨੇ ਸਵਾਲ ਨੂੰ ਟਾਲਣ ਦੀ ਕੋਸ਼ਿਸ਼ ਕੀਤੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਪਾਰਟੀ ਵਿਚਲੇ ਮਸਲੇ ਹਨ ਪਰਿਵਾਰ ਵਿੱਚ ਜਿਵੇਂ ਪਿਓ ਪੁੱਤ ਜਾਂ ਫਿਰ ਮੀਆਂ ਬੀਵੀ ਦੀ ਲੜਾਈ ਹੋ ਜਾਂਦੀ ਹੈ ਤਾਂ ਉਸ ਨੂੰ ਸੁਲਝਾ ਲਿਆ ਜਾਂਦਾ ਹੈ ਇਸੇ ਤਰ੍ਹਾਂ ਬਾਜਵਾ ਅਤੇ ਦੂਲੋਂ ਦੇ ਮਾਮਲੇ ਦਾ ਵੀ ਹੱਲ ਕੱਢ ਲਿਆ ਜਾਵੇਗਾ।

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਾਂਗਰਸ ਹਾਈਕਮਾਨ ਨੂੰ ਅਪੀਲ ਕੀਤੀ ਸੀ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਨੂੰ ਬਚਾਉਣਾ ਹੈ ਤਾਂ ਕੈਪਟਨ ਤੇ ਸੁਨੀਲ ਜਾਖੜ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ਬਿਆਨ ਤੋਂ ਬਾਅਦ ਕੈਬਨਿਟ ਨੇ ਸਰਬਸੰਮਤੀ ਦੇ ਨਾਲ ਮਤਾ ਪਾਸ ਕੀਤਾ ਸੀ ਕਿ ਬਾਜਵਾ ਅਤੇ ਦੂਲੋਂ ਖਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕੀਤੀ ਜਾਵੇ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਤੋਂ ਸੁਰੱਖਿਆ ਵਾਪਸ ਲੈ ਲਈ ਗਈ ਸੀ। ਪਰ ਅੱਜ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿਖਾਈ ਗਈ ਨਰਮੀ ਨੇ ਕੈਬਨਿਟ ਦੇ ਫੈਸਲੇ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

Share this Article
Leave a comment