ਸ੍ਰੀ ਮੁਕਤਸਰ ਸਾਹਿਬ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਲਗਾਤਰ ਬਗ਼ਾਵਤ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਤਹਿਤ ਮੁਕਤਸਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਨਾਨਕਾ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦਾ ਹੈ ਮੁਕਤਸਰ ਤੋਂ ਟਿਕਟ ਨਾਂ ਮਿਲਣ ਕਾਰਨ ਮਨਪ੍ਰੀਤ ਬਾਦਲ ਦੇ ਨਾਨਕੇ ਨਾਰਾਜ਼ ਚੱਲ ਰਹੇ ਹਨ।
ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਮਨਪ੍ਰੀਤ ਸਿੰਘ ਬਾਦਲ ਦੇ ਮਮੇਰੇ ਭਰਾ ਅਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਅਤੇ ਕੋਟਕਪੂਰਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰਹੇ ਭਾਈ ਰਾਹੁਲ ਸਿੱਧੂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕਰਨਗੇ।
ਪੰਜਾਬ ਕਾਂਗਰਸ ਅੰਦਰ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਫੀ ਬਗ਼ਾਵਤ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਨੇ ਤਕਰੀਬਨ 16 ਅਜਿਹੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ ਜੋ ਕਾਂਗਰਸੀ ਲੀਡਰਾਂ ਦੇ ਰਿਸ਼ਤੇਦਾਰ ਹਨ। ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੇ ਵੀ ਬੱਸੀ ਪਠਾਣਾਂ ਤੋਂ ਆਜ਼ਾਦ ਚੋਣ ਲੜ ਰਹੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.