ਸੰਗਰੂਰ: ਪੰਜਾਬ ਸਰਕਾਰ ਖਿਲਾਫ ਜਿੱਥੇ ਪੰਜਾਬ ਦਾ ਹਰ ਵਰਗ ਰੋਸ ਜਤਾ ਰਿਹਾ ਉਥੇ ਹੀ ਮਨਰੇਗਾ ਕਰਮਚਾਰੀਆਂ ਨੇ ਵੀ ਪੰਜਾਬ ਸਰਕਾਰ ਮੋਰਚਾ ਖੋਲ੍ਹ ਦਿੱਤਾ ਹੈ। ਸੁਨਾਮ ਊਧਮ ਸਿੰਘ ਵਾਲਾ ਵਿੱਚ ਦੌਰੇ ਤੇ ਪਹੁੰਚੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮਨਰੇਗਾ ਕਰਮਚਾਰੀਆਂ ਦੀ ਮੁਲਾਕਾਤ ਕਰਵਾਉਣ ਦਾ ਪ੍ਰਸ਼ਾਸ਼ਨ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ, ਪਰ ਮੁੱਖ ਮੰਤਰੀ ਦੀ ਰੈਲੀ ਖਤਮ ਹੋਣ ਤੋਂ ਬਾਅਦ ਮਨਰੇਗਾ ਕਰਮਚਾਰੀਆਂ ਨੂੰ ਮੁੱਖ ਮੰਤਰੀ ਨਾਲ ਨਹੀਂ ਮਿਲਣ ਦਿੱਤਾ ਗਿਆ ਜਿਸ ਤੋਂ ਗੁੱਸੇ ‘ਚ ਆਏ ਕਰਮਚਾਰੀਆਂ ਨੇ ਸੁਨਾਮ ਬਠਿੰਡਾ ਰੋਡ ਤੇ ਹੀ ਜਾਮ ਲਗਾ ਦਿੱਤਾ।
ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੀਆਂ ਉਹੀ ਮੰਗਾਂ ਹਨ ਜਿਹਨਾਂ ਨੂੰ ਸਰਕਾਰ ਪੂਰਾ ਨਹੀਂ ਕਰ ਰਹੀ। ਮਨਰੇਗਾ ਕਰਮਚਾਰੀਆਂ ਨੇ ਕਿਹਾ ਕਿ ਹੁਣ ਅਸੀਂ ਅਸੀਂ ਰੋਡ ਜਾਮ ਕਰਕੇ ਧਰਨਾ ਲਗਾ ਰਹੇ ਹਾਂ ਤੇ ਜੇਕਰ ਸਾਡੀਆਂ ਮੰਗਾਂ ਸਰਕਾਰ ਨੇ ਜਲਦ ਨਹੀਂ ਮੰਨੀਆਂ ਤਾਂ ਅਸੀਂ ਸਰਕਾਰ ਦੇ ਖ਼ਿਲਾਫ਼ ਪਿੰਡ-ਪਿੰਡ ਜਾ ਕੇ ਪ੍ਰਦਰਸ਼ਨ ਕਰਾਂਗੇ ਨਾਲ ਹੀ ਕਿਹਾ ਕਿ ਜਿਲਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਵੀ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਸ਼ੁਰੂ ਕਰਾਂਗੇ।