ਮਾਨਸਾ : ਦੀਵਾਲੀ ਦੇ ਤਿਉਹਾਰ ‘ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮਾਨਸਾ ‘ਚ ਇਕ ਪੈਟਰੋਲ ਪੰਪ ‘ਤੇ ਬੰ.ਬ ਹਮਲਾ ਹੋਇਆ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਪੈਟਰੋਲ ਪੰਪ ‘ਤੇ ਹੋਏ ਧਮਾ.ਕੇ ਸਬੰਧੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਧਮ. ਕੀਆਂ ਮਿਲ ਰਹੀਆਂ ਸਨ ਅਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਧਮਾਕੇ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਟਸਐਪ ‘ਤੇ ਇਕ ਸੰਦੇਸ਼ ਮਿਲਿਆ, ਜਿਸ ‘ਚ ਦੋਸ਼ੀ ਨੇ ਲਿਖਿਆ ਕਿ ਉਸ ਨੇ ਪੈਟਰੋਲ ਪੰਪ ‘ਤੇ ਹੈਂਡ ਗ੍ਰੇਨੇਡ ਸੁੱਟਿਆ ਹੈ। ਜੇਕਰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਗਲਾ ਨਿਸ਼ਾਨਾ ਤੁਹਾਡਾ ਘਰ ਹੋਵੇਗਾ ਅਤੇ ਤੁਹਾਡਾ ਪੂਰਾ ਪਰਿਵਾਰ ਤਬਾਹ ਹੋ ਜਾਵੇਗਾ।
ਧਮ.ਕੀ ਦੇਣ ਵਾਲੇ ਵਿਅਕਤੀ ਨੇ ਅੱਗੇ ਲਿਖਿਆ ਕਿ ਪੈਟਰੋਲ ਪੰਪ ਦੇ ਸਾਹਮਣੇ ਬੰ.ਬ ਸੁੱਟਣਾ ਟਰੇਲਰ ਸੀ। ਹੁਣ ਅਸੀਂ ਤੁਹਾਡੇ ਪਰਿਵਾਰ ਦੇ ਜੀਅ ਨੂੰ ਮਾਰਨਾ ਹੈ। ਹੁਣ ਸੋਚੋ ਅੱਗੇ ਕੀ ਕਰਨਾ ਹੈ। ਪੀੜਤ ਪੈਟਰੋਲ ਪੰਪ ਮਾਲਕ ਨੇ ਇਸ ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।