ਮਾਨਸਾ ਪੁਲਿਸ ਵੱਲੋਂ ਮੂਸੇਵਾਲਾ ਦੀ ਕੋਠੀ ਅੱਗੇ ਭਾਰੀ ਸੁਰੱਖਿਆ ਬਲ ਤਾਇਨਾਤ, ਪਰਿਵਾਰ ‘ਤੇ ਹਮਲੇ ਦਾ ਖ਼ਦਸ਼ਾ

Rajneet Kaur
2 Min Read
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਘਰ ਵਿੱਚ ਮਾਨਸਾ ਪੁਲਿਸ ਵੱਲੋ ਚੌਕਸੀ ਵਧਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਮੂਸੇਵਾਲਾ ਦੀ ਕੋਠੀ ਅੱਗੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਘਰ ਦੇ ਬਾਹਰ  ਐਲ ਐਮ ਜੀ ਸਮੇਤ ਭਾਰੀ ਫੋਰਸ ਬਲ ਲਗਾਇਆ ਗਿਆ ਹੈ। ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕੀਤਾ ਗਿਆ ਹੈ ਅਤੇ ਪਿੰਡ ਅੰਦਰ ਜਾਣ ਅਤੇ ਆਉਣ  ਵਾਲੇ ਵਿਅਕਤੀਆਂ ਦੀ ਤਾਲਾਸ਼ੀ ਲਈ ਜਾ ਰਹੀ ਹੈ।  ਸੂਤਰਾਂ ਦਾ ਹਵਾਲੇ ਤੋ ਪਤਾ ਪਤਾ ਲੱਗਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੇ ਹਮਲਾ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਅੱਜ ਮਾਨਸਾ ਪੁਲਿਸ ਵੱਲੋਂ ਅਦਾਲਤ ‘ਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਜਿਸ ਵਿੱਚ 7 ​ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ।  ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।
ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮਾਨਸਾ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।ਦੱਸ ਦੇਈਏ 26 ਅਗਸਤ ਨੂੰ ਪੁਲਿਸ ਨੇ ਕੋਰਟ ਵਿੱਚ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਪਹਿਲੀ ਚਾਰਜਸ਼ੀਟ 1850 ਪੰਨਿਆ ਦੀ ਸੀ। ਇਹ ਦੂਜੀ ਚਾਰਜਸ਼ੀਟ ਹੈ, ਜਿਸ ਨੂੰ ਪੁਲਿਸ ਨੇ ਦੋਸ਼ੀਆਂ ਖਿਲਾਫ ਦਾਖਲ ਕੀਤਾ ਹੈ।
Share This Article
Leave a Comment