ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਤੋਂ ਪੁੱਛਗਿੱਛ ਕਰੇਗੀ ਮਾਨਸਾ ਪੁਲਿਸ

Rajneet Kaur
1 Min Read

ਨਿਊਜ਼ ਡੈਸਕ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਨਾਮੀ ਗਾਇਕਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਜਿਨ੍ਹਾਂ ਵਿੱਚ ਬੱਬੂ ਮਾਨ, ਗੁਰੂ ਰੰਧਾਵਾ, ਮਨਕੀਰਤ ਔਲਖ ਤੇ ਕਈ ਪੰਜਾਬੀ ਪ੍ਰੋਡਿਊਸਰਾਂ ਦੇ ਨਾਮ ਸਾਹਮਣੇ ਆ ਰਹੇ ਹਨ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਾਰੇ ਸ਼ੂਟਰ ਗ੍ਰਿਫ਼ਤਾਰ ਕਰ ਲਏ ਗਏ ਹਨ। ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਮਾਮਲੇ ਵਿੱਚ ਖੂਫੀਆ ਏਜੰਸੀਆਂ ਵੱਲੋਂ ਇਸ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ। ਪਰੰਤੂ ਹੁਣ ਗੈਂਗਸਟਰ ਵੱਲੋਂ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਹੈ। ਗੈਂਗਸਟਰ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment