ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਕੀਤੀ ਕਾਮਨਾ, AIIMS ਪੁੱਜੇ ਸਿਹਤ ਮੰਤਰੀ ਮਾਂਡਵੀਆ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ.ਮਨਮੋਹਨ ਸਿੰਘ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ।

ਮੋਦੀ ਨੇ ਟਵੀਟ ਕੀਤਾ ਕਿ ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਛੇਤੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਇਸ ਤੋਂ ਪਹਿਲਾਂ ਕੇਂਦਰੀ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁੱਖ ਮਾਂਡਵੀਆ ਅੱਜ ਸਵੇਰੇ ਨਵੀਂ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਪਹੁੰਚੇ ਅਤੇ ਡਾ.ਮਨਮੋਹਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲਈ।

Share this Article
Leave a comment