ਗਿਆਸਪੁਰਾ ਦਾ ਐਲਾਨ, ਪੁਲੀਸ ਹਿਰਾਸਤ ਦੌਰਾਨ ਵੀ ਜਾਰੀ ਰਹੇਗੀ ਭੁੱਖ ਹੜਤਾਲ

TeamGlobalPunjab
2 Min Read

ਚੰਡੀਗੜ੍ਹ : ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫਾ) ਰਾਸ਼ੀ ਵਿੱਚ ਕੀਤੇ ਘੁਟਾਲੇ ਖਿਲਾਫ ਅੱਜ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਜੋਰ ਸ਼ੋਰ ਨਾਲ ਚੱਲ ਰਹੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਪ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਜ਼ਬਰਦਰਸਤੀ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ।
ਇਸ ਸਮੇਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜੀਫਾ ਰਾਸ਼ੀ ਵਿੱਚ ਕਰੋੜਾਂ ਰੁਪਏ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਪੁਲੀਸ ਪ੍ਰਸਾਸ਼ਨ ਨੇ ਸਾਡਾ ਰੋਸ ਪ੍ਰਦਰਸਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ।

ਚੀਮਾ ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖਲਿਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ ਜਾਰੀ ਰਹੇਗਾ।

ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਪਿ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜੀਫਾ ਰਾਸ਼ੀ ਆਪਣੇ ਨਜ਼ਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ। ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲੀਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।

- Advertisement -

Share this Article
Leave a comment