ਕਈ ਅਕਾਲੀ-ਭਾਜਪਾ ਆਗੂ ਸਾਥੀਆਂ ਸਣੇ ‘ਆਪ’ ਵਿੱਚ ਹੋਏ ਸ਼ਾਮਿਲ

Global Team
2 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। CM ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸ਼ਾਮਿਲ ਹੋਣ ਵਾਲੇ ਆਗੂਆਂ ਦਾ ਦਾਅਵਾ ਹੈ ਕਿ ਉਹ ਪੁਰਾਣੀਆਂ ਪਾਰਟੀਆਂ ਦੀਆਂ ਧੜੇਬੰਦੀਆਂ ਅਤੇ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਸਨ, ਇਸੇ ਕਰਕੇ ਉਨ੍ਹਾਂ ਨੇ ਲੋਕ ਹਿੱਤ ਵਿੱਚ ਇਹ ਮਹੱਤਵਪੂਰਨ ਫੈਸਲਾ ਲਿਆ ਹੈ।

ਇਸ ਮੌਕੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਸੰਤੁਸ਼ਟ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕੋਨੇ-ਕੋਨੇ ਤੋਂ ਸਤਿਕਾਰਤ ਅਤੇ ਤਜਰਬੇਕਾਰ ਆਗੂ ਲਗਾਤਾਰ ‘ਆਪ’ ਦਾ ਹਿੱਸਾ ਬਣ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਜਲੰਧਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

ਆਪ’ ਵਿੱਚ ਸ਼ਾਮਿਲ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ (ਛਾਉਣੀ) ਅਤੇ ਸਰਪੰਚ ਲਵਪ੍ਰੀਤ ਸਿੰਘ, ਭਾਜਪਾ ਕੈਂਟ ਬੋਰਡ ਜਲੰਧਰ ਦੇ ਯੂਥ ਪ੍ਰਧਾਨ ਆਰੀਅਨ ਭੱਟੀ, ਅਤੇ ਭਾਵਦਾਸ ਐਸਸੀ ਕਮਿਊਨਿਟੀ ਦੇ ਚੇਅਰਮੈਨ ਅਤੇ ਪੀਐਸਪੀਸੀਐਲ ਦੇ ਸੇਵਾਮੁਕਤ ਐਸਡੀਓ, ਪਾਲ ਰਾਮ ਭੱਟੀ ਸ਼ਾਮਿਲ ਹਨ।

ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀ ਗੁੱਟਬਾਜ਼ੀ ਅਤੇ ਲੋਕ-ਵਿਰੋਧੀ ਵਤੀਰੇ ਤੋਂ ਨਿਰਾਸ਼ ਸਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ਼-ਸੁਥਰੀ ਅਤੇ ਲੋਕ-ਪੱਖੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment