ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ।
ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ‘ਤੇ ਵੈਟ ‘ਚ 61 ਪੈਸੇ ਅਤੇ ਡੀਜ਼ਲ ‘ਤੇ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਬਿਨੇਟ ਮੀਟਿੰਗ ਵਿੱਚ ਖੇਤੀਬਾੜੀ ਨੀਤੀ ਨੂੰ ਲੈ ਕੇ ਚਰਚਾ ਹੋਈ। ਕਿਸਾਨ ਲੀਡਰਾਂ ਨਾਲ ਨੀਤੀ ‘ਤੇ ਚਰਚਾ ਕਰਾਂਗੇ ਅਤੇ ਉਨ੍ਹਾਂ ਤੋਂ ਸੁਝਾਅ ਲਵਾਂਗੇ। ਇਸ ਤੋਂ ਇਲਾਵਾ ਨਵੀਂ ਪੰਜਾਬ ਸਿੱਖਿਆ ਨੀਤੀ ਤੇ ਵੀ ਚਰਚਾ ਹੋਈ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਸਕਿਲ ਬੇਸਡ ਸਿਖਿਆ ਨੀਤੀ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
- Advertisement -