ਰਾਸ਼ਟਰਪਤੀ ਦ੍ਰੋਪਦੀ ਮੁਰਮੂ, PM ਮੋਦੀ, ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਡਾ. ਮਨਮੋਹਨ ਸਿੰਘ ਦੇ ਕੀਤੇ ਅੰਤਿਮ ਦਰਸ਼ਨ

Global Team
4 Min Read

 ਨਵੀਂ ਦਿੱਲੀ : ਡਾ. ਮਨਮੋਹਨ ਸਿੰਘ, ਜੋ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ 1991 ਦੇ ਆਰਥਿਕ ਸੁਧਾਰਾਂ ਦੇ ਨਾਇਕ ਸਨ, ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਸਨ। ਵੀਰਵਾਰ ਰਾਤ 10 ਵਜੇ ਉਨ੍ਹਾਂ ਨੇ ਆਪਣਾ ਆਖਰੀ ਸਾਹ ਲਿਆ।

ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ‘ਤੇ ਲਪੇਟਿਆ ਰਾਸ਼ਟਰੀ ਝੰਡਾ 

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਰਿਹਾਇਸ ‘ਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਰਾਸ਼ਟਰੀ ਝੰਡੇ ’ਚ ਲਪੇਟਿਆ ਗਿਆ।

ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜੇ ਰਾਜਨਾਥ ਸਿੰਘ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਪੁੱਜੇ ਹਨ।

 

ਪੀਐੱਮ ਮੋਦੀ ਨੇ ਘਰ ਜਾ ਕੇ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ।

ਰਾਹੁਲ ਗਾਂਧੀ ਮਨਮੋਹਨ ਸਿੰਘ ਦੇ ਘਰ ਪਹੁੰਚੇ

ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਪਹੁੰਚੇ ਹਨ।

 

ਅਸਦੁਦੀਨ ਓਵੈਸੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਓਵੈਸੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਵੰਡ ਤੋਂ ਬਾਅਦ ਆਏ ਸ਼ਰਨਾਰਥੀ, ਆਰਬੀਆਈ ਗਵਰਨਰ, ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਕਹਾਣੀ ਬਹੁਤ ਵਿਲੱਖਣ ਹੈ। ਮੈਂ ਉਨ੍ਹਾਂ ਨੂੰ ਇੱਕ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਹਮੇਸ਼ਾ ਯਾਦ ਰੱਖਾਂਗਾ, ਜਿਨ੍ਹਾਂ ਨੇ ਘੱਟ ਗਿਣਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਸਮੇਤ ਭਾਰਤ ਦੇ ਹਾਸ਼ੀਏ ‘ਤੇ ਪਏ ਲੋਕਾਂ ਦੇ ਉਥਾਨ ਲਈ ਸੁਹਿਰਦ ਯਤਨ ਕੀਤੇ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਹਿਯੋਗੀਆਂ ਪ੍ਰਤੀ ਮੇਰੀ ਸੰਵੇਦਨਾ ਹੈ।

ਰਾਜ ਸਭਾ ਦੇ ਚੇਅਰਮੈਨ ਨੇ ਕਿਹਾ – ਮਨਮੋਹਨ ਸਿੰਘ ਨੂੰ ਦੂਰਦਰਸ਼ੀ ਸਿਆਸਤਦਾਨ ਵਜੋਂ ਕੀਤਾ ਜਾਵੇਗਾ ਯਾਦ

ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਰਾਜ ਸਭਾ ਦੇ ਚੇਅਰਮੈਨ ਹਰੀਵੰਸ਼ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਨ, ਗਿਆਨਵਾਨ ਅਤੇ ਦੂਰਦਰਸ਼ੀ ਸਿਆਸਤਦਾਨ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਮੁੱਖ ਅਰਥ ਸ਼ਾਸਤਰੀ ਸਨ, ਜਿਨ੍ਹਾਂ ਨੂੰ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ। ਉਹ ਆਰਥਿਕ ਸੰਕਟ ਦੇ ਸਮੇਂ ਦੇਸ਼ ਦੇ ਵਿੱਤ ਮੰਤਰੀ ਬਣੇ ਸਨ।

ਮਨਮੋਹਨ ਸਿੰਘ ਦੇ ਸਨਮਾਨ ‘ਚ ਨਿਤੀਸ਼ ਕੁਮਾਰ ਨੇ ‘ਪ੍ਰਗਤੀ ਯਾਤਰਾ’ ਕੀਤੀ ਰੱਦ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਅਤੇ ਕੱਲ੍ਹ ਹੋਣ ਵਾਲੀ ਪ੍ਰਗਤੀ ਯਾਤਰਾ ਰੱਦ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment