CM ਮਾਨ ਸਮੇਤ ਕਈ ਸਿਆਸੀ ਆਗੂਆਂ ਨੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

Rajneet Kaur
1 Min Read

ਚੰਡੀਗੜ੍ਹ: ਅੱਜ ਹਿੰਦ ਦੀ ਚਾਦਰ ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। CM ਮਾਨ ਸਣੇ ਕਈ ਸਿਆਸੀ ਆਗੂਆਂ ਨੇ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ।

CM ਮਾਨ ਨੇ ਕਿਹਾ ਕਿ ਦਾਤਾ ਗੁਰੂ ਤੇਗ ਬਹਾਦਰ, ਹਿੰਦ ਦੀ ਚਾਦਰ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ, ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ, ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…”

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ  ਕਿਹਾ, ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰੂ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ। ਜ਼ਬਰ ਜ਼ੁਲਮ ਖ਼ਿਲਾਫ਼ ਹੋਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਕੁੱਲ ਸੰਸਾਰ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਤੇ ਸਮਾਜਿਕ ਅਜ਼ਾਦੀ ਲਈ ਚੇਤੰਨ ਕਰਦੀ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment