Breaking News

ਪਹਿਲੀ ਤਰੀਕ ਤੋਂ ਬਦਲ ਜਾਣਗੇ ਕਈ ਨਿਯਮ

ਨਿਊਜ਼ ਡੈਸਕ: 1 ਅਕਤੂਬਰ ਤੋਂ ਸਰਕਾਰ ਵੱਲੋਂ ਕਈ ਬਦਲਾਅ ਕੀਤੇ ਜਾਣਗੇ। ਇਸ ਵਿੱਚ ਛੋਟੀ ਬਚਤ ਸਕੀਮ ਤੋਂ ਲੈ ਕੇ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਈ ਬਦਲਾਅ ਸ਼ਾਮਲ ਹਨ। ਆਓ ਜਾਣਦੇ ਹਾਂ 1 ਤਰੀਕ ਤੋਂ ਕਿਹੜੇ-ਕਿਹੜੇ ਨਿਯਮ ਬਦਲਣ ਜਾ ਰਹੇ ਹਨ।

ਸਮਾਲ ਸੇਵਿੰਗ ਸਕੀਮ ਦੀਆਂ ਵਿਆਜ ਦਰਾਂ ਦੀ ਹਰ 3 ਮਹੀਨਿਆਂ ਬਾਅਦ ਕੇਂਦਰ ਸਰਕਾਰ ਦੁਆਰਾ ਸਮੀਖਿਆ ਕੀਤੀ ਜਾਂਦੀ ਹੈ। ਇਸ ਲਈ ਸਰਕਾਰ ਜਲਦੀ ਹੀ PPF, ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ, ਸੁਕੰਨਿਆ ਸਮ੍ਰਿਧੀ ਯੋਜਨਾ ਵਿੱਚ ਉਪਲਬਧ ਵਿਆਜ ਦੀ ਰਕਮ ਨੂੰ ਵਧਾ ਸਕਦੀ ਹੈ। ਕੇਂਦਰ ਸਰਕਾਰ ਵੱਲੋਂ 30 ਸਤੰਬਰ ਨੂੰ ਨਵੀਆਂ ਵਿਆਜ ਦਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜੋ ਕਿ 1 ਅਕਤੂਬਰ ਤੋਂ ਲਾਗੂ ਹੋ ਸਕਦੀਆਂ ਹਨ।

RBI 1 ਅਕਤੂਬਰ ਤੋਂ ਕਾਰਡ-ਆਨ-ਫਾਈਲ ਟੋਕਨਾਈਜ਼ੇਸ਼ਨ (CoF Card Tokenisation) ਨਿਯਮ ਪੇਸ਼ ਕਰ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਟੋਕਨਾਈਜ਼ੇਸ਼ਨ ਪ੍ਰਣਾਲੀ ‘ਚ ਬਦਲਾਅ ਤੋਂ ਬਾਅਦ ਕਾਰਡਧਾਰਕਾਂ ਨੂੰ ਹੋਰ ਸਹੂਲਤਾਂ ਅਤੇ ਸੁਰੱਖਿਆ ਮਿਲੇਗੀ।ਟੋਕਨਾਈਜ਼ੇਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਦਾ ਮਕਸਦ ਆਨਲਾਈਨ ਬੈਂਕਿੰਗ ਧੋਖਾਧੜੀ ਨੂੰ ਰੋਕਣਾ ਹੈ।

ਗੈਸ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਕੀਤੀ ਜਾਂਦੀ ਹੈ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਹੋ ਸਕਦੀ ਹੈ। ਕੁਦਰਤੀ ਗੈਸ ਦੀਆਂ ਕੀਮਤਾਂ ‘ਚ ਨਰਮੀ ਕਾਰਨ ਇਸ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਜੇਕਰ ਤੁਸੀਂ ਵੀ ਸ਼ੇਅਰ ਬਾਜ਼ਾਰ ‘ਚ ਪੈਸਾ ਨਿਵੇਸ਼ ਕਰਦੇ ਹੋ ਤਾਂ 30 ਸਤੰਬਰ ਤੋਂ ਨਿਯਮਾਂ ‘ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਡੀਮੈਟ ਖਾਤਾ ਧਾਰਕਾਂ ਨੂੰ 30 ਸਤੰਬਰ, 2022 ਤੱਕ ਦੋ-ਕਾਰਕ ਪ੍ਰਮਾਣਿਕਤਾ ਨੂੰ ਪੂਰਾ ਕਰਨਾ ਹੋਵੇਗਾ, ਜਿਸ ਤੋਂ ਬਾਅਦ ਹੀ ਤੁਸੀਂ ਆਪਣੇ ਖਾਤੇ ਵਿੱਚ ਲੌਗਇਨ ਕਰ ਸਕੋਗੇ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡਾ ਖਾਤਾ ਨਹੀਂ ਖੁੱਲ੍ਹੇਗਾ।

ਇਸ ਤੋਂ ਇਲਾਵਾ ਪਹਿਲੀ ਤਰੀਕ ਤੋਂ ਟੈਕਸ ਅਦਾ ਕਰਨ ਵਾਲੇ ਗਾਹਕ ਅਟਲ ਪੈਨਸ਼ਨ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਮੌਜੂਦਾ ਨਿਯਮਾਂ ਦੀ ਗੱਲ ਕਰੀਏ ਤਾਂ ਇਸ ਸਮੇਂ 18 ਸਾਲ ਤੋਂ 40 ਸਾਲ ਤੱਕ ਦਾ ਕੋਈ ਵੀ ਵਿਅਕਤੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਭਾਰਤ, ਰੂਸ, ਅਮਰੀਕਾ ਸਮੇਤ 84 ਦੇਸ਼ਾਂ ਦੇ 50 ਕਰੋੜ WhatsApp ਉਪਭੋਗਤਾਵਾਂ ਦਾ ਡਾਟਾ ਖ਼ਤਰੇ ’ਚ

ਨਿਊਜ਼ ਡੈਸਕ: ਵ੍ਹਟਸਐਪ ਦੁਨੀਆ ‘ਚ ਸਭ ਤੋਂ  ਵਧ ਵਰਤੀ ਜਾਣ ਵਾਲੀ ਇੰਸਟੈਂਟ ਮੈਸੇਜਿੰਗ ਸਰਵਿਸ ਹੈ। …

Leave a Reply

Your email address will not be published. Required fields are marked *