ਚੰਡੀਗੜ੍ਹ ’ਚ ਪੰਜਾਬੀ ਮੰਚ ਵੱਲੋਂ ਪੈਦਲ ਰੋਸ ਮਾਰਚ

TeamGlobalPunjab
1 Min Read

ਚੰਡੀਗੜ੍ਹ: ਚੰਡੀਗੜ੍ਹ ’ਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੈਦਲ ਰੋਸ ਮਾਰਚ ਕੀਤਾ ਗਿਆ।  ਇਸ ਰੋਸ ਮਾਰਚ ’ਚ ਕਿਸਾਨ ਯੂਨੀਅਨ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ ਤੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਕੱਢਿਆ ਗਿਆ। ਇਹ ਰੋਸ ਮਾਰਚ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ-30 ਤੋਂ ਸ਼ੁਰੂ ਹੋ ਕੇ ਸੈਕਟਰ 30-20 ਤੇ 21 ਚੋਂ ਹੁੰਦਾ ਹੋਇਆ ਸੈਕਟਰ-22 ਦੇ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਇਆ।

ਇਸ ਰੋਸ ਮਾਰਚ ਕਿਹਾ ਕਿ ਜਦੋਂ ਪੂਰੇ ਦੇਸ਼ ’ਚ ਇੱਕ ਵੀ ਸੂਬੇ ਦੀ ਦਫ਼ਤਰੀ ਭਾਸ਼ਾ ਅੰਗਰੇਜ਼ੀ ਨਹੀਂ ਹੈ ਤਾਂ ਸਿਰਫ਼ ਚੰਡੀਗੜ੍ਹ ’ਚ ਇਸ ਨੂੰ ਲਾਗੂ ਕਿਉਂ ਕੀਤਾ ਗਿਆ ਹੈ? ਉਨ੍ਹਾਂ ਕਿਹਾ ਕਿ ਪੰਜਾਬੀ ਮੰਚ ਕਿਸੇ ਵੀ ਹੋਰ ਭਾਸ਼ਾ ਦੇ ਵਿਰੁੱਧ ਨਹੀਂ ਹੈ ਪਰ ਮਾਂ-ਬੋਲੀ ਤੋਂ ਉੱਪਰ ਕੋਈ ਵੀ ਭਾਸ਼ਾ ਸਵੀਕਾਰ ਨਹੀਂ ਹੈ।

Share this Article
Leave a comment