ਮਾਰਚ ਦਾ ਮੀਂਹ ਨਾਲ ਹੋਵੇਗਾ ਸਵਾਗਤ, ਕਈ ਥਾਵਾਂ ‘ਤੇ ਗੜੇਮਾਰੀ ਦੇ ਆਸਾਰ

Rajneet Kaur
1 Min Read

ਚੰਡੀਗੜ੍ਹ:: ਅੱਜ ਮਾਰਚ ਦਾ ਪਹਿਲਾ ਦਿਨ ਹੈ ਅਤੇ ਇਸ ਦਿਨ ਦਾ ਸਵਾਗਤ ਮੀਂਹ ਨਾਲ ਹੋਣ ਜਾ ਰਿਹਾ ਹੈ। ਮੌਸਮ ਵਿਭਾਗ (IMD) ਨੇ ਅਜਿਹਾ ਅਨੁਮਾਨ ਲਗਾਇਆ ਹੈ। ਮੀਂਹ ਦਾ ਅਸਰ ਉੱਤਰੀ ਅਤੇ ਉੱਤਰੀ-ਪੱਛਮੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਅਗਲੇ ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਨਾਲ ਹੀ ਕੁੱਝ ਇਲਾਕਿਆਂ ’ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਛਮੀ ਗੜਬੜੀ ਸ਼ੁਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।  ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment