Air India ਜਹਾਜ਼ ਹਾਦਸੇ ‘ਚ ਕੈਨੇਡੀਅਨ ਨਾਗਰਿਕ ਵੀ ਸੀ ਸ਼ਾਮਲ, PM ਮਾਰਕ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

Global Team
2 Min Read

ਗੁਜਰਾਤ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼, ਜੋ ਲੰਡਨ ਜਾ ਰਿਹਾ ਸੀ, ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿੱਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਕੈਨੇਡੀਅਨ ਨਾਗਰਿਕ ਵੀ ਸੀ। ਇਹ ਦੁਖਦਾਈ ਘਟਨਾ ਭਾਰਤੀ ਸਮੇਂ ਅਨੁਸਾਰ ਦੁਪਹਿਰ ਵੇਲੇ ਵਾਪਰੀ, ਜਦੋਂ ਜਹਾਜ਼ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇਟਵੀਟ ਵਿੱਚ ਕਿਹਾ: “ਮੈਂ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁਖੀ ਹਾਂ, ਜਿਸ ਵਿੱਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਇੱਕ ਕੈਨੇਡੀਅਨ ਵੀ ਸੀ। ਮੇਰੀਆਂ ਸੰਵੇਦਨਾਵਾਂ ਸਾਰੇ ਯਾਤਰੀਆਂ ਦੇ ਪਰਿਵਾਰਾਂ ਨਾਲ ਹਨ।” ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੈਨੇਡਾ ਦੇ ਟਰਾਂਸਪੋਰਟ ਅਧਿਕਾਰੀ ਇਸ ਮਾਮਲੇ ਵਿੱਚ ਸੰਪਰਕ ਵਿੱਚ ਹਨ।

ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਅਧਿਕਾਰੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਥਾਨਕ ਅਧਿਕਾਰੀਆਂ ਅਤੇ ਰਾਹਤ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ। ਇਹ ਘਟਨਾ ਸਾਰੇ ਦੇਸ਼ ਲਈ ਇੱਕ ਵੱਡਾ ਸਦਮਾ ਹੈ, ਅਤੇ ਪੀੜਤ ਪਰਿਵਾਰਾਂ ਨਾਲ ਡੁੰਘੀ ਸੰਵੇਦਨਾ ਹੈ।

ਅਸੀਂ ਸਾਰੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਪੀੜਤ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਸ਼ਕਤੀ ਮਿਲੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment