ਗੋਨਿਆਣਾ :- ਮੌਜੂਦਾ ਸਮੇਂ ‘ਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਵੰਡ ‘ਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ‘ਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਨੇ ਗੋਨਿਆਣਾ ਸ਼ਾਖਾ ਦਫ਼ਤਰ ਦੇ ਏਐੱਫਓ ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਵਲੋਂ ਕਿਸੇ ਵੀ ਜਨਤਕ ਕੰਮ ‘ਚ ਕੋਈ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਸੁਖਦੀਪ ਸਿੰਘ, ਐੱਸਬੀਓ ਸ਼ਾਖਾ ਦਫਤਰ ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਦਾ ਤਬਾਦਲਾ ਕਰਕੇ ਸ਼ਾਖਾ ਦਫਤਰ ਗੋਨਿਆਣਾ ‘ਚ ਤਾਇਨਾਤ ਕੀਤਾ ਗਿਆ ਹੈ। ਜਦਕਿ ਸ੍ਰੀ ਚਮਕੌਰ ਸਾਹਿਬ, ਬ੍ਰਾਂਚ ਦਫਤਰ ਦੇ ਐੱਫਓ ਹਰਭਜਨ ਸਿੰਘ ਹੁਣ ਸ਼ਾਖਾ ਦਫ਼ਤਰ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰਨਗੇ।