ਪੰਜ ਤੱਤਾਂ ‘ਚ ਵਿਲੀਨ ਹੋਏ ਸ਼ਹੀਦ ਅਰਵਿੰਦ ਕੁਮਾਰ

Prabhjot Kaur
2 Min Read

ਪਾਲਮਪੁਰ: ਜੰਮੂ-ਕਸ਼ਮੀਰ ਦੇ ਰਾਜੌਰੀ ਹਮਲੇ ‘ਚ ਸ਼ਹੀਦ ਹੋਏ ਸੂਰੀ ਪਿੰਡ ਦੇ ਜਵਾਨ ਅਰਵਿੰਦ ਕੁਮਾਰ ਦਾ ਐਤਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਅਰਵਿੰਦ ਨੂੰ ਵਿਦਾਈ ਦਿੱਤੀ। ਸ਼ਹੀਦ ਦੀ ਅੰਤਿਮ ਯਾਤਰਾ ਦੌਰਾਨ ਪੂਰਾ ਇਲਾਕਾ ਭਾਰਤ ਮਾਤਾ ਦੀ ਜੈ ਅਤੇ ਸ਼ਹੀਦ ਅਰਵਿੰਦ ਕੁਮਾਰ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ ਐਤਵਾਰ ਸਵੇਰੇ 7 ਵਜੇ ਉਨ੍ਹਾਂ ਦੇ ਜੱਦੀ ਪਿੰਡ ਪਹੁੰਚੀ। ਤਿਰੰਗੇ ‘ਚ ਲਿਪਟੀ ਮ੍ਰਿਤਕ ਦੀ ਦੇਹ ਜਿਵੇਂ ਹੀ ਘਰ ਪਹੁੰਚੀ ਤਾਂ ਪੂਰਾ ਇਲਾਕਾ ਰੋ ਪੀ। ਰੋ-ਰੋ ਕੇ ਮਾਂ-ਬਾਪ, ਪਤਨੀ, ਭੈਣ-ਭਰਾ ਦਾ ਬੁਰਾ ਹਾਲ ਸੀ। ਸ਼ਹੀਦ ਦੀ ਪਤਨੀ ਨੇ ਆਪਣੇ ਪਤੀ ਨੂੰ ਲਾਲ ਜੋੜਾ ਪਹਿਨ ਕੇ ਵਿਦਾਈ ਦਿੱਤੀ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਘਰ ਅਤੇ ਸ਼ਮਸ਼ਾਨਘਾਟ ਪੁੱਜੇ ਹੋਏ ਸਨ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਡੀਸੀ ਕਾਂਗੜਾ ਨਿਪੁਨ ਜਿੰਦਲ, ਐਸਪੀ ਸ਼ਾਲਿਨੀ ਅਗਨੀਹੋਤਰੀ, ਖੇਤੀਬਾੜੀ ਮੰਤਰੀ ਚੰਦਰ ਕੁਮਾਰ, ਵਿਧਾਇਕ ਵਿਪਨ ਸਿੰਘ ਪਰਮਾਰ, ਸਾਬਕਾ ਵਿਧਾਇਕ ਜਗਜੀਵਨ ਪਾਲ, ਕਾਂਗਰਸੀ ਆਗੂ ਸੰਜੇ ਸਿੰਘ ਚੌਹਾਨ ਨੇ ਵੀ ਸ਼ਹੀਦ ਅਰਵਿੰਦ ਕੁਮਾਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment