ਲੁਧਿਆਣਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਟੈਕਸ ਡਿਫਾਲਟਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਲੁਧਿਆਣਾ ਦੇ ਦੋਰਾਹਾ ਵਿੱਚ ਨਗਰ ਕੌਂਸਲ ਨੇ ਕਈ ਵੱਡੀਆਂ ਕੰਪਨੀਆਂ ਦੇ ਸ਼ੋਅਰੂਮ ਸੀਲ ਕਰ ਦਿੱਤੇ ਹਨ। ਇਨ੍ਹਾਂ ਵਿੱਚ ਮਾਰੂਤੀ ਅਤੇ ਪਲੈਟੀਨਮ ਹੌਂਡਾ ਦੇ ਸ਼ੋਅਰੂਮ ਪ੍ਰਮੁੱਖ ਹਨ। ਇਸ ਤੋਂ ਇਲਾਵਾ ਇੱਕ ਮੈਰਿਜ ਪੈਲੇਸ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਕਈ ਨਾਮੀ ਕੰਪਨੀਆਂ ਦੇ ਸ਼ੋਅਰੂਮ ਸੀਲ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਈ ਸਾਲਾਂ ਤੋਂ ਪ੍ਰਾਪਰਟੀ ਟੈਕਸ ਨਹੀਂ ਭਰਿਆ ਸੀ।
ਦੋਰਾਹਾ ਨਗਰ ਕੌਂਸਲ ਦੇ ਈ.ਓ. ਹਰਨਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਜਿਹੜੇ ਵਿਅਕਤੀ ਪ੍ਰਾਪਰਟੀ ਟੈਕਸ ਨਹੀਂ ਅਦਾ ਕਰ ਰਹੇ, ਉਨ੍ਹਾਂ ਖ਼ਿਲਾਫ਼ ਮਿਉਂਸਪਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਸੀਲ ਕੀਤਾ ਜਾਵੇ। ਦੋਰਾਹਾ ਦੇ ਕਈ ਵੱਡੇ ਅਦਾਰੇ 2013-14 ਤੋਂ ਟੈਕਸ ਜਮ੍ਹਾ ਨਹੀਂ ਕਰਵਾ ਰਹੇ ਸਨ। ਉਨ੍ਹਾਂ ਨੂੰ ਕਈ ਵਾਰ ਨੋਟਿਸ ਭੇਜੇ ਗਏ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਾਰਨ ਇਨ੍ਹਾਂ ਜਾਇਦਾਦਾਂ ਨੂੰ ਸੀਲ ਕਰਨਾ ਪਿਆ ਹੈ। ਕਰੀਬ 10 ਜਾਇਦਾਦਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਕੋਲ ਕਰੀਬ 7 ਲੱਖ ਰੁਪਏ ਦਾ ਟੈਕਸ ਬਕਾਇਆ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਡਿਫਾਲਟਰਾਂ ਖਿਲਾਫ ਵੀ ਅਜਿਹੀ ਕਾਰਵਾਈ ਕੀਤੀ ਜਾਵੇਗੀ। ਈ.ਓ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਗਈਆਂ ਹਨ, ਉਹ ਨਿਯਮਾਂ ਅਨੁਸਾਰ ਟੈਕਸ ਭਰ ਕੇ ਆਪਣੀਆਂ ਜਾਇਦਾਦਾਂ ਨੂੰ ਖੋਲ੍ਹ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।