ਨਿਊਜ਼ ਡੈਸਕ: ਪਾਕਿਸਤਾਨ ਬਣਨ ਤੋਂ 75 ਸਾਲਾਂ ਬਾਅਦ ਪਹਿਲੀ ਵਾਰ ਕੋਈ ਮਹਿਲਾ ਮੁੱਖ ਮੰਤਰੀ ਬਣੀ ਹੈ। ਪਾਕਿਸਤਾਨ ਮੁਸਲਿਮ ਲੀਗ (ਐਨ) ਦੀ ਨੇਤਾ ਮਰੀਅਮ ਨਵਾਜ਼ ਨੂੰ ਪੰਜਾਬ ਸੂਬੇ ਦੀ ਮੁੱਖ ਮੰਤਰੀ ਚੁਣ ਲਿਆ ਗਿਆ ਹੈ।
ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੇ ਐਤਵਾਰ ਨੂੰ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪੰਜਾਬ ਸੂਬਾ ਪਾਕਿਸਤਾਨ ਵਿਚ ਸਿਆਸੀ ਤੌਰ ‘ਤੇ ਮਹੱਤਵਪੂਰਨ ਹੈ। ਇਸ ਸੂਬੇ ਦੀ ਆਬਾਦੀ 1.2 ਕਰੋੜ ਤੋਂ ਵੱਧ ਹੈ।
ਪੀਐਮਐਲ-ਐਨ ਦੀ ਉਪ ਪ੍ਰਧਾਨ ਮਰੀਅਮ ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਦੀ ਪਾਰਟੀ ਕੋਲ ਹੁਣ ਪੰਜਾਬ ਵਿਧਾਨ ਸਭਾ ਵਿੱਚ ਦੋ ਤਿਹਾਈ ਬਹੁਮਤ ਹੈ। ਡਾਨ ਦੀ ਰਿਪੋਰਟ ਮੁਤਾਬਕ ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਅਹਿਮਦ ਖਾਨ ਨੇ ਐਲਾਨ ਕੀਤਾ ਕਿ ਪੀਐਮਐਲ-ਐਨ ਦੀ ਮਰੀਅਮ ਨਵਾਜ਼ 220 ਵੋਟਾਂ ਨਾਲ ਪੰਜਾਬ ਦੀ ਮੁੱਖ ਮੰਤਰੀ ਚੁਣੀ ਗਈ ਹੈ। ਐਸਆਈਸੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਰਾਣਾ ਆਫਤਾਬ ਖਾਨ ਨੂੰ ਕੋਈ ਵੋਟ ਨਹੀਂ ਮਿਲੀ ਕਿਉਂਕਿ ਉਨ੍ਹਾਂ ਦੀ ਪਾਰਟੀ ਨੇ ਚੋਣਾਂ ਦਾ ਬਾਈਕਾਟ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ 337 ਚੁਣੇ ਗਏ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਸਹੁੰ ਚੁੱਕੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।