ਨਵੀਂ ਦਿੱਲੀ: ਬੀਤੇ ਦਿਨੀਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਕੈਂਪਸ ਅੰਦਰ ਕੁਝ ਨਕਾਬਪੋਸ਼ ਵਿਅਕਤੀਆਂ ਵੱਲੋਂ ਕੈਂਪਰ ਅੰਦਰ ਦਾਖਲ ਹੋ ਕੇ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਭਾਵੇਂ ਉਹ ਨਕਾਬਪੋਸ਼ ਵਿਅਕਤੀ ਕੌਣ ਸਨ ਅਜੇ ਤੱਕ ਇਹ ਤਾਂ ਨਹੀਂ ਪਤਾ ਲੱਗ ਸਕਿਆ ਪਰ ਕੈਂਪਸ ਦੀ ਪ੍ਰਧਾਨ ਆਇਸ਼ਾ ਘੋਸ਼ ਅਤੇ 19 ਹੋਰਨਾਂ ਖ਼ਿਲਾਫ਼ ਐਫਆਈਆਰ ਦਰਜ ਜਰੂਰ ਹੋ ਗਈ ਹੈ।
ਜਾਣਕਾਰੀ ਮੁਤਾਬਿਕ ਜੇਐਨਯੂ ਦੀ ਸਟੂਡੈਂਟਸ ਪ੍ਰਧਾਨ ਘੋਸ਼ ‘ਤੇ ਆਈਪੀਸੀ ਦੀ ਧਾਰਾ 341, 323 ਅਤੇ 506 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਯੂਨੀਵਰਸਿਟੀ ਕੈਂਪਸ ਅੰਦਰ ਨਕਾਬਪੋਸ਼ ਵਿਅਕਤੀਆਂ ਨੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ‘ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਘੋਸ਼ ਸਮੇਤ ਜੇਐਨਯੂ ਦੇ ਕੁਝ ਹੋਰ ਵਿਦਿਆਰਥੀਆਂ ‘ਤੇ ਨਕਾਬਪੋਸ਼ ਭੀੜ ਨੇ ਲੋਹੇ ਦੀਆਂ ਰਾਡਾਂ, ਡੰਡਿਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ।