ਹੁਣ ਕਾਰ ‘ਚ ਸਫਰ ਦੌਰਾਨ ਮਾਸਕ ਜ਼ਰੂਰੀ ਨਹੀਂ, ਜਾਣੋ ਸਰਕਾਰ ਦੇ ਨਵੇਂ ਆਦੇਸ਼

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਰਾਜਧਾਨੀ ਦੇ ਲੱਖਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਨੈਸ਼ਨਲ ਕੈਪੀਟਲਜ਼ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਨੇ ਸ਼ਨੀਵਾਰ ਨੂੰ ਕੋਵਿਡ -19 ਦੀ ਸਮੀਖਿਆ ਕਰਨ ਲਈ ਬੁਲਾਈ ਗਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ।

ਨਿੱਜੀ ਡਰਾਈਵਰਾਂ ਨੂੰ ਚਿਹਰੇ ਦੇ ਮਾਸਕ ਨਾ ਪਹਿਨਣ ਲਈ ਜੁਰਮਾਨਾ ਨਹੀਂ ਲਾਇਆ ਜਾਵੇਗਾ। ਯਾਨੀ ਜੇਕਰ ਤੁਸੀਂ ਪਰਿਵਾਰ ਜਾਂ ਦੋਸਤਾਂ ਨਾਲ ਆਪਣੀ ਕਾਰ ‘ਚ ਸਫਰ ਕਰ ਰਹੇ ਹੋ, ਤਾਂ ਮਾਸਕ ਨਾ ਲਾਉਣ ‘ਤੇ ਤੁਹਾਡਾ ਚਲਾਨ ਨਹੀਂ ਕੱਟਿਆ ਜਾਵੇਗਾ। ਸ਼ੁੱਕਰਵਾਰ ਨੂੰ ਹੋਈ ਡੀਡੀਐੱਮਏ ਦੀ ਬੈਠਕ ‘ਚ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ‘ਤੇ ਜੁਰਮਾਨਾ 2,000 ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ, 4 ਫਰਵਰੀ ਨੂੰ ਇੱਕ ਆਦੇਸ਼ ਵਿੱਚ ਕਾਰਾਂ ਵਿੱਚ ਇਕੱਲੇ ਸਫ਼ਰ ਕਰਨ ਵਾਲੇ ਡਰਾਈਵਰਾਂ ਨੂੰ ਮਾਸਕ ਪਹਿਨਣ ਤੋਂ ਛੋਟ ਦਿੱਤੀ ਗਈ ਸੀ। ਇਹ ਨਿਰਦੇਸ਼ ਦਿੱਲੀ ਹਾਈ ਕੋਰਟ ਵੱਲੋਂ ਨਿਯਮ ਨੂੰ ‘ਬੇਤੁਕਾ’ ਕਰਾਰ ਦੇਣ ਤੋਂ ਬਾਅਦ ਪਾਸ ਕੀਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment