ਅਮਰੀਕਾ ਦੇ ਵਾਟਰ ਪਾਰਕ ‘ਚ ਗੋਲੀਬਾਰੀ, ਬੱਚਿਆ ਸਣੇ ਕਈ ਲੋਕ ਜ਼ਖਮੀ

Prabhjot Kaur
2 Min Read

ਰੋਚੈਸਟਰ ਹਿਲਜ਼: ਅਮਰੀਕਾ ਦੇ ਮਿਸ਼ੀਗਨ ਦੇ ਡੇਟ੍ਰਾਇਟ ਸ਼ਹਿਰ ‘ਚ ਸ਼ਨੀਵਾਰ ਨੂੰ ਚਿਲਡਰਨ  ਵਾਟਰ ਪਾਰਕ ‘ਚ ਗੋਲੀਬਾਰੀ ਦੀ ਘਟਨਾ ‘ਚ 2 ਬੱਚਿਆਂ ਸਮੇਤ 8 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਗਰਮੀ ਤੋਂ ਰਾਹਤ ਪਾਉਣ ਲਈ ਵਾਟਰ ਪਾਰਕ ‘ਚ  ਕਈ ਬੱਚੇ ਆਪਣੇ ਪਰਿਵਾਰਾਂ ਨਾਲ  ਆਏ ਹੋਏ ਸਨ। ਓਕਲੈਂਡ ਕਾਉਂਟੀ ਦੇ ਸ਼ੈਰਿਫ ਮਾਈਕ ਬਾਊਚਰਡ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਸ਼ੱਕੀ ਅਪਰਾਧੀ ਨੇੜਲੇ ਘਰ ‘ਚ ਲੁਕ ਗਿਆ ਸੀ, ਪੁਲਿਸ ਨੇ ਘਰ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ।

ਸ਼ੈਰਿਫ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਇਕ ਬੰਦੂਕ ਅਤੇ ਤਿੰਨ ਖਾਲੀ ਮੈਗਜ਼ੀਨ ਬਰਾਮਦ ਹੋਏ ਹਨ। ਪੁਲਿਸ ਨੇ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਸੰਦੇਸ਼ ‘ਚ ਕਿਹਾ ਕਿ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਖੇਤਰ ਤੋਂ ਦੂਰ ਰਹਿਣ ਲਈ ਕਿਹਾ ਹੈ। ਅਧਿਕਾਰੀਆਂ ਨੇ ਜ਼ਖਮੀਆਂ ਜਾਂ ਘਟਨਾ ਬਾਰੇ ਵਿਸਥਾਰ ਨਾਲ ਕੋਈ ਜਾਣਕਾਰੀ ਨਹੀਂ ਦਿੱਤੀ।

ਰੋਚੈਸਟਰ ਹਿਲਸ ਡੇਟ੍ਰੋਇਟ ਤੋਂ ਲਗਭਗ 50 ਕਿਲੋਮੀਟਰ ਦੂਰ ਹੈ। 2021 ਵਿੱਚ, ਨੇੜਲੇ ਆਕਸਫੋਰਡ ਟਾਊਨਸ਼ਿਪ ਵਿੱਚ ਆਕਸਫੋਰਡ ਹਾਈ ਸਕੂਲ ਵਿੱਚ ਇੱਕ ਸਮੂਹਿਕ ਗੋਲੀਬਾਰੀ ਵਿੱਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਕਈ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਵੀ ਜ਼ਖਮੀ ਹੋ ਗਏ ਸਨ। ਹਮਲਾਵਰ, ਵਿਦਿਆਰਥੀ ਏਥਨ ਕਰੰਬਲੇ, ਉਸ ਸਮੇਂ ਮਹਿਜ਼ 15 ਸਾਲ ਦਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment