ਕਰਾਚੀ ਯੂਨੀਵਰਸਿਟੀ ਦੇ ਗੇਟ ਦੇ ਸਾਹਮਣੇ ਜ਼ੋਰਦਾਰ ਧਮਾਕਾ, ਤਿੰਨ ਮੌਤਾਂ, 15 ਲੋਕ ਜ਼ਖਮੀ

TeamGlobalPunjab
1 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਕਰਾਚੀ ਸ਼ਹਿਰ ‘ਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਉੱਥੇ ਹੀ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਧਮਾਕਾ ਸ਼ਹਿਰ ਦੇ ਗੁਲਸ਼ਨ-ਏ-ਇਕਬਾਲ ਇਲਾਕੇ ‘ਚ ਕਰਾਚੀ ਯੂਨੀਵਰਸਿਟੀ ਮਸਕਾਨ ਗੇਟ ਦੇ ਸਾਹਮਣੇ ਇੱਕ ਚਾਰ ਮੰਜ਼ਿਲਾ ਇਮਾਰਤ ‘ਚ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਸ਼ਹਿਰ ਦੇ ਪਟੇਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਹਾਲੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਨੇ ਕਿਹਾ ਹੈ ਕਿ ਪਹਿਲੀ ਨਜ਼ਰ ਵਿਚ ਅਜਿਹਾ ਲੱਗ ਰਿਹਾ ਹੈ ਕਿ ਸਿਲੰਡਰ ਵਿਚ ਹੋਏ ਧਮਾਕੇ ਦੇ ਚਲਦਿਆਂ ਇਹ ਘਟਨਾ ਵਾਪਰੀ ਹੈ। ਹਾਲਾਂਕਿ ਬੰਬ ਨਿਰੋਧਕ ਦਸਤਾ ਵਿਸਫੋਟ ਦੇ ਅਸਲ ਕਾਰਨਾਂ ਦੀ ਜਾਂਚ ਕਰਨ ਲਈ ਘਟਨਾ ਸਥਾਨ ‘ਤੇ ਪਹੁੰਚ ਗਿਆ ਹੈ।

ਉੱਥੇ ਹੀ ਕਾਨੂੰਨ ਪਰਿਵਰਤਨ ਏਜੰਸੀਆਂ ਤੇ ਬਚਾਅ ਅਧਿਕਾਰੀ ਘਟਨਾ ਸਥਾਨ ਤੇ ਪਹੁੰਚ ਚੁੱਕੇ ਹਨ। ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਵਿਸਫੋਟ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ਤੇ ਹੋਇਆ ਹੈ। ਗਵਾਹਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਆਸੇ ਪਾਸੇ ਸਥਿਤ ਘਰਾਂ ਅਤੇ ਕਾਰਾਂ ਦੀਆਂ ਬਾਰੀਆਂ ਦੇ ਸ਼ੀਸ਼ੇ ਵੀ ਟੁੱਟ ਗਏ।

Share this Article
Leave a comment