ਨਿਊਜ਼ ਡੈਸਕ: ਪਾਕਿਸਤਾਨ ਦੇ ਕਵੇਟਾ ਸ਼ਹਿਰ ਵਿੱਚ ਇੱਕ ਜ਼ਬਰਦਸਤ ਧਮਾਕੇ ਨੇ ਹਿਲਾ ਕੇ ਰੱਖ ਦਿੱਤਾ ਹੈ। ਜਿਸ ਵਿੱਚ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ ਹੋਏ ਹਨ। ਕਵੇਟਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਹੈ। ਬਲੋਚਿਸਤਾਨ ਸਿਹਤ ਵਿਭਾਗ ਦੇ ਸਕੱਤਰ ਨੇ ਕਿਹਾ ਕਿ ਬੰਬ ਧਮਾਕੇ ਕਾਰਨ ਕੋਇਟਾ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਸਾਰੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਨਰਸਾਂ ਆਦਿ ਨੂੰ ਡਿਊਟੀ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਰਿਪੋਰਟਾਂ ਅਨੁਸਾਰ, ਇਹ ਬੰਬ ਧਮਾਕਾ ਕਵੇਟਾ ਦੇ ਜ਼ਰਘੂਨ ਰੋਡ ਨੇੜੇ ਹੋਇਆ। ਧਮਾਕੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 15 ਹੋਰ ਜ਼ਖਮੀ ਹੋ ਗਏ ਹਨ। ਬਲੋਚਿਸਤਾਨ ਸਿਹਤ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਨੇ ਕਿਹਾ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਬੰਬ ਧਮਾਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਸਤ ਸੜਕ ‘ਤੇ ਅਚਾਨਕ, ਸ਼ਕਤੀਸ਼ਾਲੀ ਧਮਾਕਾ ਦੇਖਿਆ ਗਿਆ ਹੈ, ਜਿਸ ਵਿੱਚ ਸੜਕ ‘ਤੇ ਕਈ ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਇਹ ਇੱਕ ਆਤਮਘਾਤੀ ਬੰਬ ਧਮਾਕਾ ਸੀ। ਜ਼ਿਕਰਯੋਗ ਹੈ ਕਿ 4 ਸਤੰਬਰ ਨੂੰ ਕਵੇਟਾ ਵਿੱਚ ਇੱਕ ਰਾਜਨੀਤਿਕ ਰੈਲੀ ਦੌਰਾਨ ਹੋਏ ਬੰਬ ਧਮਾਕੇ ਵਿੱਚ 15 ਲੋਕ ਮਾਰੇ ਗਏ ਸਨ ਅਤੇ 30 ਤੋਂ ਵੱਧ ਜ਼ਖਮੀ ਹੋ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।