ਉੱਤਰੀ ਮੈਸੇਡੋਨੀਆ ਦੇ ਇਕ ਕਲੱਬ ‘ਚ ਲੱਗੀ ਭਿਆਨਕ ਅੱਗ, 51 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖਮੀ

Global Team
3 Min Read

ਨਿਊਜ਼ ਡੈਸਕ: ਉੱਤਰੀ ਮੈਸੇਡੋਨੀਆ ਵਿੱਚ ਇੱਕ ਦਰਦਨਾਕ ਹਾਦਸਾ ਦੇਖਣ ਨੂੰ ਮਿਲਿਆ ਹੈ। ਜਿੱਥੇ ਦੇਰ ਰਾਤ ਇੱਕ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿਚ 51 ਲੋਕ ਝੁਲਸ ਗਏ ਸਨ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਸ ਘਟਨਾ ਨਾਲ ਜੁੜੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਨਾਈਟ ਕਲੱਬ ‘ਚ ਭਿਆਨਕ ਅੱਗ ਲੱਗੀ ਹੋਈ ਹੈ ਅਤੇ ਅਸਮਾਨ ‘ਚ ਧੂੰਆਂ ਉੱਡਦਾ ਦਿਖਾਈ ਦੇ ਰਿਹਾ ਹੈ।

ਰਿਪੋਰਟਾਂ ਅਨੁਸਾਰ ਕਰੀਬ 30,000 ਦੀ ਆਬਾਦੀ ਵਾਲੇ ਇਸ ਸ਼ਹਿਰ ਦੇ ਨਾਈਟ ਕਲੱਬ ‘ਚ ਅੱਗ ਉਸ ਸਮੇਂ ਲੱਗੀ ਜਦੋਂ ਮਸ਼ਹੂਰ ਹਿੱਪ-ਹੌਪ ਜੋੜੀ ADN ਦਾ ਸੰਗੀਤ ਪ੍ਰੋਗਰਾਮ ਚੱਲ ਰਿਹਾ ਸੀ। ਇਸ ਕੰਸਰਟ ਲਈ ਕਲੱਬ ਵਿੱਚ 1500 ਲੋਕ ਇਕੱਠੇ ਹੋਏ ਸਨ। ਜਿਸ ਤੋਂ ਬਾਅਦ ਰਾਤ ਕਰੀਬ 2 ਵਜੇ ਅੱਗ ਲੱਗ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅੱਗ ਸ਼ੋਅ ਦੌਰਾਨ ਵਰਤੀ ਗਈ ਆਤਿਸ਼ਬਾਜ਼ੀ ਕਾਰਨ ਲੱਗੀ ਸੀ। ਜੋ ਵੀਡੀਓ ਫੁਟੇਜ ਸਾਹਮਣੇ ਆਈ ਹੈ, ਉਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਟੇਜ ਤੋਂ ਨਿਕਲੀ ਚੰਗਿਆੜੀ ਕਾਰਨ ਛੱਤ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਤੇਜ਼ੀ ਨਾਲ ਪੂਰੇ ਕਲੱਬ ਵਿੱਚ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਕਈ ਘੰਟੇ ਬਾਅਦ ਵੀ ਨਾਈਟ ਕਲੱਬ ‘ਚ ਲੱਗੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।


ਪ੍ਰਧਾਨ ਮੰਤਰੀ ਹਰਿਸਟਿਜਨ ਮਿਕੋਵਸਕੀ ਨੇ ਐਕਸ ‘ਤੇ ਲਿਖਿਆ ਕਿ ਇਹ ਉੱਤਰੀ ਮੈਸੇਡੋਨੀਆ ਲਈ ਇੱਕ ਮੁਸ਼ਕਿਲ ਅਤੇ ਬਹੁਤ ਦੁਖਦਾਈ ਦਿਨ ਹੈ। ਇੰਨੇ ਨੌਜਵਾਨਾਂ ਦੀਆਂ ਦਰਦਨਾਕ ਮੌਤਾਂ ਦੀ ਕਦੇ ਵੀ ਭਰਪਾਈ ਨਹੀਂ ਕੀਤੀ ਜਾ ਸਕਦੀ। ਸਰਕਾਰ ਇਸ ਔਖੀ ਘੜੀ ਵਿੱਚ ਪੀੜਤਾਂ ਦੇ ਦੁੱਖ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment