‘ਆਪ’ ਨੂੰ ਵੱਡਾ ਝੱਟਕਾ, ਮਾਸਟਰ ਬਲਦੇਵ ਸਿੰਘ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Global Team
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮਾਸਟਰ ਬਲਦੇਵ ਸਿੰਘ ਆਪਣੇ ਜੋਟੀ ਸੁਖਪਾਲ ਖਹਿਰਾ ਦੀ ਪਾਰਟੀ ਪੰਜਾਬੀ ਏਕਤਾ ਪਾਰਟੀ ‘ਚ ਖਹਿਰਾ ਦਾ ਪੂਰਾ ਸਮਰਥਨ ਕਰ ਰਹੇ ਹਨ। ਜਿਸਦੇ ਚਲਦਿਆਂ ਅੱਜ ਉਨ੍ਹਾਂ ਵੱਲੋਂ ਵੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਪਿਛਲੇ ਦਿਨੀਂ ਪੰਜਾਬ ਆਮ ਆਦਮੀ ਪਾਰਟੀ ਦੇ ਆਗੂ ਐੱਚਐੱਸ ਫੂਲਕਾ ਤੇ ਸੁਖਪਾਲ ਸਿੰਘ ਖਹਿਰਾ ਦੇ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਵਿੱਚ ਬਗਾਵਤ ਖੁੱਲ੍ਹ ਕੇ ਸਾਹਮਣੇ ਆਈ ਸੀ। ਮੀਡੀਆ ਰਿਪੋਰਟਸ ਦੇ ਮੁਤਾਬਕ ਮਾਸਟਰ ਬਲਦੇਵ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪਾਰਟੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ ।

 

Share This Article
Leave a Comment