ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਿਲਾਂ, ਮਾਤਾ ਚਿੰਤਪੁਰਨੀ ਵਿਵਾਦਿਤ ਬਿਆਨ ਦਾ ਮਾਮਲਾ ਪਹੁੰਚਿਆ ਅਦਾਲਤ ‘ਚ

Rajneet Kaur
2 Min Read
ਨਿਊਜ਼ ਡੈਸਕ: ਜਲੰਧਰ ‘ਚ ਬਾਬਾ ਮੁਰਾਦ ਸ਼ਾਹ ਮੇਲੇ ਦੌਰਾਨ ਮਾਤਾ ਚਿੰਤਪੁਰਨੀ ‘ਤੇ ਵਿਵਾਦਿਤ ਬਿਆਨ ਦੇ ਕੇ  ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।  ਗਾਇਕ ਮਾਸਟਰ ਸਲੀਮ ਖਿਲਾਫ ਕੈਂਟ ਥਾਣੇ ‘ਚ FIR ਦਰਜ ਨਾ ਕਰਨ ਦਾ ਮਾਮਲਾ ਹੁਣ ਅਦਾਲਤ ‘ਚ ਪਹੁੰਚ ਗਿਆ ਹੈ। ਦੀਵਾਨ ਨਗਰ ਜਲੰਧਰ ਦੇ ਰਹਿਣ ਵਾਲੇ ਗੌਰਵ ਨੇ ਜੂਨੀਅਰ ਮੈਜਿਸਟ੍ਰੇਟ ਫਸਟ ਕਲਾਸ ਮਿਸ ਅਰਪਨਾ ਦੀ ਅਦਾਲਤ ਵਿਚ 156 (3) ਸੀਆਰਪੀਸੀ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਨੇ ਥਾਣਾ ਕੈਂਟ ਦੇ ਇੰਚਾਰਜ ਨੂੰ ਰਿਕਾਰਡ ਸਮੇਤ ਅਦਾਲਤ ਵਿੱਚ ਤਲਬ ਕੀਤਾ ਹੈ।
ਥਾਣਾ ਕੈਂਟ ਦੇ ਇੰਚਾਰਜ ਅੱਜ ਜੇਐਮਆਈਸੀ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰਨਗੇ। ਕੈਂਟ ਵਿੱਚ ਮਾਸਟਰ ਸਲੀਮ ਖ਼ਿਲਾਫ਼ FIR ਦਰਜ ਹੋਵੇਗੀ ਜਾਂ ਨਹੀਂ, ਇਸ ਬਾਰੇ ਅਦਾਲਤ ਅੱਜ ਆਪਣਾ ਫ਼ੈਸਲਾ ਸੁਣਾ ਸਕਦੀ ਹੈ।ਅਦਾਲਤ ਨੇ ਆਪਣੇ ਹੁਕਮਾਂ ‘ਚ ਥਾਣਾ ਕੈਂਟ ਦੇ ਐੱਸਐੱਚਓ ਨੂੰ ਆਪਣੀ ਰਿਪੋਰਟ ਪੇਸ਼ ਕਰਨ ਅਤੇ ਉਸ ਕੋਲ ਪੁੱਜੀ ਸ਼ਿਕਾਇਤ ਸਬੰਧੀ ਅਦਾਲਤ ਨੂੰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ।
ਸ਼ਿਕਾਇਤ ਦੇਣ ਵਾਲੇ ਗੌਰਵ ਨੇ ਆਪਣੀ ਅਪੀਲ ਵਿੱਚ ਲਿਖਿਆ ਹੈ ਕਿ ਥਾਣਾ ਕੈਂਟ ਦੇ ਇੰਚਾਰਜ ਉਸ ਦੀ ਸ਼ਿਕਾਇਤ ’ਤੇ ਮਾਸਟਰ ਸਲੀਮ ਖ਼ਿਲਾਫ਼ ਕੇਸ ਦਰਜ ਨਹੀਂ ਕਰ ਰਹੇ। ਮਾਸਟਰ ਸਲੀਮ ਨੇ ਬਾਬਾ ਮੁਰਾਦ ਸ਼ਾਹ ਮੇਲੇ ਵਿੱਚ ਕੱਵਾਲੀ ਦੌਰਾਨ ਗਾਲੀ ਗਲੋਚ ਕੀਤੀ ਸੀ।
ਦਸ ਦਈਏ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਲਿਖਿਆ ਹੈ ਕਿ ਜੇਕਰ ਕੋਈ ਵੀ ਅਜਿਹੀ ਬਿਆਨਬਾਜ਼ੀ ਕਰਦਾ ਹੈ ਜਿਸ ਨਾਲ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ ਅਤੇ ਜੇਕਰ ਉਸ ਵਿਰੁੱਧ ਕੋਈ ਸ਼ਿਕਾਇਤ ਨਹੀਂ ਮਿਲਦੀ ਤਾਂ ਵੀ ਉਸ ਵਿਰੁੱਧ ਖੁਦ ਨੋਟਿਸ ਲੈ ਕੇ ਕੇਸ ਦਰਜ ਕੀਤਾ ਜਾ ਸਕਦਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ  ਕਿ ਕੋਈ ਅਧਿਕਾਰੀ ਸ਼ਿਕਾਇਤ ਮਿਲਣ ‘ਤੇ ਕਾਰਵਾਈ ਨਹੀਂ ਕਰਦਾ ਤਾਂ ਇਸ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਮੰਨਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment