ਭਾਰਤ ਦੇ ਇਸ ਗੁਆਂਢੀ ਦੇਸ਼ ‘ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਵਰਤੋਂ ‘ਤੇ ਲੱਗੇਗੀ ਪਾਬੰਦੀ? ਵਿਧਾਨ ਸਭਾ ‘ਚ ਮਤਾ ਪੇਸ਼

Global Team
3 Min Read

ਪਾਕਿਸਤਾਨ : ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਲੈ ਕੇ ਦੁਨੀਆ ਭਰ ਵਿੱਚ ਨਿਯਮ ਸਖ਼ਤ ਹੋ ਗਏ ਹਨ। ਤਮਾਮ ਦੇਸ਼ਾਂ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਕੀਤੇ ਜਾਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਵਿੱਚ ਇੱਕ ਵਿਧਾਇਕ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਪਿਆਂ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ ਖਾਤੇ ਖੋਲ੍ਹਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਇਸ ਸਬੰਧ ਵਿੱਚ ਪੂਰੇ ਦੇਸ਼ ਵਿੱਚ ਅਜਿਹੇ ਕਦਮ ਚੁੱਕਣ ਦੀ ਸਿਫ਼ਾਰਸ਼ ਕੇਂਦਰੀ ਸਰਕਾਰ ਨੂੰ ਕਰਨ ਦੀ ਵੀ ਅਪੀਲ ਕੀਤੀ ਹੈ।

ਸੱਤਾਧਾਰੀ ਗਠਜੋੜ ਦੀ ਸਹਿਯੋਗੀ ਪਾਰਟੀ ‘ਇਸਤੇਹਕਾਮ-ਏ-ਪਾਕਿਸਤਾਨ ਪਾਰਟੀ’ (IPP) ਦੀ ਵਿਧਾਇਕ ਸਾਰਾ ਅਹਿਮਦ ਨੇ ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ। ਜਿਸ ‘ਚ ਉਨ੍ਹਾਂ ਨੇ ਸਾਈਬਰ ਉਤਪੀੜਨ, ਆਨਲਾਈਨ ਜਿਨਸੀ ਸ਼ੋਸ਼ਣ ਅਤੇ ਬੱਚਿਆਂ ਵਿੱਚ ਵਧਦੀ ਡਿਜੀਟਲ ਲਤ ਨੂੰ ਦੇਖਦੇ ਹੋਏ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਸੋਸ਼ਲ ਮੀਡੀਆ ਖਾਤੇ ਖੋਲ੍ਹਣ ‘ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ।

ਸਾਰਾ ਅਹਿਮਦ ਪੰਜਾਬ ਬਾਲ ਸੁਰੱਖਿਆ ਬਿਊਰੋ ਦੀ ਪ੍ਰਧਾਨ ਵੀ ਹਨ। ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਇਹ ਮਤਾ ਪਾਕਿਸਤਾਨ ਦੀ ਕਿਸੇ ਸੂਬਾਈ ਜਾਂ ਕੇਂਦਰੀ ਵਿਧਾਨ ਸਭਾ ਵਿੱਚ ਆਪਣੀ ਕਿਸਮ ਦਾ ਪਹਿਲਾ ਮਤਾ ਹੈ। ਮਤੇ ਵਿੱਚ ਕੇਂਦਰੀ ਸਰਕਾਰ ਨੂੰ ਬੱਚਿਆਂ ਦੀ ਸੋਸ਼ਲ ਮੀਡੀਆ ਤੱਕ ਪਹੁੰਚ ਨੂੰ ਨਿਯਮਤ ਕਰਨ ਅਤੇ ਆਨਲਾਈਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਆਪਕ ਕਾਨੂੰਨ ਬਣਾਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਵਿੱਚ ਇਹ ਵੀ ਸਿਫ਼ਾਰਸ਼ ਕੀਤੀ ਗਈ ਹੈ ਕਿ ਕੇਂਦਰੀ (ਸੰਘੀ) ਸਰਕਾਰ ਅਜਿਹਾ ਕਾਨੂੰਨ ਬਣਾਏ, ਜਿਸ ਦੇ ਤਹਿਤ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਾਪਿਆਂ ਜਾਂ ਕਾਨੂੰਨੀ ਸਰਪ੍ਰਸਤ (ਗਾਰਡੀਅਨ) ਦੀ ਸਹਿਮਤੀ ਤੋਂ ਬਿਨਾਂ ਸੋਸ਼ਲ ਮੀਡੀਆ ਖਾਤਾ ਬਣਾਉਣ ਜਾਂ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment