ਦਿੱਲੀ ਵਿੱਚ ਨਗਰ ਨਿਗਮ ਚੋਣਾਂ ਮੁਲਤਵੀ, ‘ਆਪ’ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ਵਿੱਚ ਨਗਰ ਨਿਗਮ ਚੋਣਾਂ (ਐਮਸੀਡੀ ਚੋਣ ਤਰੀਕਾਂ) ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇਨ੍ਹਾਂ ਚੋਣਾਂ ਦੀ ਤਰੀਕ ਦਾ ਐਲਾਨ ਕਰਨਾ ਸੀ ਪਰ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।

ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਉਹ ਦਿੱਲੀ ਦੀਆਂ ਤਿੰਨ ਨਗਰ ਨਿਗਮਾਂ ਨੂੰ ਇਕਜੁੱਟ ਕਰਨ ਦੇ ਮੁੱਦੇ ‘ਤੇ ਕਾਨੂੰਨੀ ਸਲਾਹ-ਮਸ਼ਵਰਾ ਕਰੇਗਾ। ਇਸ ਲਈ ਹੁਣ ਚੋਣਾਂ 18 ਮਈ ਤੋਂ ਬਾਅਦ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨਰ ਨੇ ਕਿਹਾ, ‘ਕੇਂਦਰ ਸਰਕਾਰ ਤੋਂ ਸ਼ਾਮ 4:30 ਵਜੇ ਕੁਝ ਨਿਰਦੇਸ਼ ਆਏ ਹਨ, ਜਿਸ ਕਾਰਨ ਅੱਜ ਤਰੀਕਾਂ ਦਾ ਐਲਾਨ ਨਹੀਂ ਕੀਤਾ ਜਾ ਸਕਦਾ।ਜੇਕਰ ਤਿੰਨੋਂ ਐਮਸੀਡੀ ਇੱਕ ਹੋ ਵੀ ਜਾਂਦੀਆਂ ਹਨ ਤਾਂ ਵੀ ਸਾਨੂੰ ਕਾਨੂੰਨੀ ਰਾਏ ਲੈਣੀ ਪਵੇਗੀ ਕਿ ਚੋਣਾਂ ਕਦੋਂ ਹੋਣੀਆਂ ਹਨ।

ਕਮਿਸ਼ਨ (ਦਿੱਲੀ ਰਾਜ ਚੋਣ ਕਮਿਸ਼ਨ) ਦੇ ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਭਾਜਪਾ ਨੂੰ ਇਨ੍ਹਾਂ ਚੋਣਾਂ ‘ਚ ਹਾਰ ਦਾ ਡਰ ਸੀ, ਇਸ ਲਈ ਉਹ ਚੋਣਾਂ ਤੋਂ ਭੱਜ ਗਈ ਹੈ। ਪਾਰਟੀ ਨੇ ਕਿਹਾ ਕਿ ਕਮਿਸ਼ਨ ਨੂੰ ਭਾਜਪਾ ਦੇ ਦਬਾਅ ਹੇਠ ਨਹੀਂ ਆਉਣਾ ਚਾਹੀਦਾ ਸੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਮਿਸ਼ਨ ਦੇ ਫੈਸਲੇ ‘ਤੇ ਨਾਰਾਜ਼ਗੀ ਜਤਾਈ ਹੈ।

- Advertisement -

Share this Article
Leave a comment