ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

Rajneet Kaur
1 Min Read

ਜਲੰਧਰ : ਭਗਵਾਨ ਮਹਾਵੀਰ ਜੈਅੰਤੀ ਮੌਕੇ 4 ਅਪ੍ਰੈਲ ਨੂੰ ਜ਼ਿਲ੍ਹੇ ‘ਚ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ/ਰਹੇੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ  ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਹੋਟਲਾਂ-ਢਾਬਿਆਂ ਅਤੇ ਅਹਾਤਿਆਂ ਆਦਿ ਵਿਚ ਮੀਟ ਅਤੇ ਅੰਡੇ ਬਣਾਉਣ ਤੇ ਪਾਬੰਦੀ ਰਹੇਗੀ। ਇਹ ਫੈਸਲਾ ਜ਼ਿਲ੍ਹਾ ਮੈਜਿਸਟਰੇਟ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ ਹੇਠ ਲਿਆ ਹੈ।

Share this Article
Leave a comment