ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਸਮਾਜਿਕ ਕਾਰਕੁੰਨ ਮੇਧਾ ਪਾਟਕਰ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ 5 ਮਹੀਨੇ ਦੀ ਸਜ਼ਾ ਸੁਣਾਈ ਹੈ। ਸਾਕੇਤ ਅਦਾਲਤ ਨੇ ਮਈ ਮਹੀਨੇ ‘ਚ ਹੀ ਮੇਧਾ ਪਾਟਕਰ ਨੂੰ ਅਪਰਾਧਿਕ ਮਾਣਹਾਨੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ।
ਮੈਟਰੋਪੋਲੀਟਨ ਮੈਜਿਸਟਰੇਟ ਰਾਘਵ ਸ਼ਰਮਾ ਨੇ ਪਾਟਕਰ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਆਪਣੇ ਸਾਹਮਣੇ ਮੌਜੂਦ ਸਬੂਤਾਂ ਅਤੇ ਇਸ ਤੱਥ ‘ਤੇ ਵਿਚਾਰ ਕਰਨ ਤੋਂ ਬਾਅਦ ਪਾਟਕਰ ਨੂੰ ਸਜ਼ਾ ਸੁਣਾਈ ਕਿ ਇਹ ਕੇਸ ਦੋ ਦਹਾਕਿਆਂ ਤੋਂ ਵੱਧ ਸਮਾਂ ਚੱਲਿਆ ਹੈ। ਹਾਲਾਂਕਿ, ਅਦਾਲਤ ਨੇ ਸਜ਼ਾ ਨੂੰ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਤਾਂ ਜੋ ਪਾਟਕਰ ਆਦੇਸ਼ ਦੇ ਖਿਲਾਫ ਅਪੀਲ ਦਾਇਰ ਕਰ ਸਕੇ।
ਕੇਵੀਆਈਸੀ ਦੇ ਤਤਕਾਲੀ ਚੇਅਰਮੈਨ ਅਤੇ ਦਿੱਲੀ ਦੇ ਮੌਜੂਦਾ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਦੀ ਤਰਫੋਂ ਨਰਮਦਾ ਬਚਾਓ ਅੰਦੋਲਨ ਕਾਰਕੁਨ ਮੇਧਾ ਪਾਟਕਰ ਦੇ ਖਿਲਾਫ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਸਾਕੇਤ ਕੋਰਟ ਦੇ ਮੈਟਰੋਪੋਲੀਟਨ ਮੈਜਿਸਟ੍ਰੇਟ ਰਾਘਵ ਸ਼ਰਮਾ ਨੇ ਪਾਟਕਰ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਇਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।