ਪਟਿਆਲਾ: ਜਗਜੀਤ ਸਿੰਘ ਡੱਲੇਵਾਲ ਦਾ ਚੈਕਅੱਪ ਕਰਨ ਜਾ ਰਹੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਦਾ ਐਕਸੀਡੈਂਟ ਹੋਇਆ ਹੈ। ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਨੇ ਡਾਕਟਰਾਂ ਦੀ ਟੀਮ ਨੂੰ ਟੱਕਰ ਮਾਰੀ ਹੈ। ਚੰਗੀ ਗੱਲ੍ਹ ਇਹ ਰਹੀ ਰਹੀ ਹੈ ਇਸ ਹਾਦਸੇ ਵਿਚ ਸਾਰੇ ਠੀਕ ਹਨ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ।
ਇਸ ਹਾਦਸੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਸਕਾਰਪੀਓ ਦੇ ਪਿੱਛੇ ਚੱਲ ਰਹੀ ਕਾਰ ਦੇ ਡੈਸ਼ਬੋਰਡ ਕੈਮਰੇ ਤੋਂ ਰਿਕਾਰਡ ਕੀਤਾ ਗਿਆ ਹੈ। ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਕਾਰਪੀਓ ਇੱਕ ਬੱਸ ਦੇ ਪਿੱਛੇ ਭੱਜ ਰਹੀ ਹੈ। ਦੂਜੀ ਲੇਨ ‘ਤੇ ਸਾਹਮਣੇ ਤੋਂ ਦੋ ਵਾਹਨ ਆ ਰਹੇ ਹਨ। ਅਚਾਨਕ ਸਕਾਰਪੀਓ ਚਾਲਕ ਨੇ ਲਾਪਰਵਾਹੀ ਨਾਲ ਆਪਣੀ ਕਾਰ ਨੂੰ ਦੂਸਰੀ ਲੇਨ ‘ਤੇ ਚੜ੍ਹਾ ਦਿੱਤਾ, ਜਿਸ ਕਾਰਨ ਉਹ ਸਾਹਮਣੇ ਤੋਂ ਆ ਰਹੀਆਂ ਦੋਵੇਂ ਗੱਡੀਆਂ ਨਾਲ ਇੱਕ-ਇੱਕ ਕਰਕੇ ਟਕਰਾ ਗਿਆ।
ਜ਼ਿਕਰਯੋਗ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ 30ਵੇਂ ਦਿਨ ਵਿੱਚ ਦਾਖਲ ਹੋ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।