ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਵਿਚਾਲੇ ਅੱਜ ਹੋਈ ਮੀਟਿੰਗ ਕਿਸੇ ਵੀ ਨਤੀਜੇ ਤੇ ਪਹੁੰਚਣ ਤੋਂ ਬਿਨਾਂ ਖਤਮ ਹੋ ਗਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ‘ਚ ਭਖਵਾਂ ਰੋਸ ਦੇਖਣ ਨੂੰ ਮਿਲਿਆ, ਕਿਉਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਸੀਐਮ ਮਾਨ ਵਿਚਾਰ-ਵਟਾਂਦਰੇ ਵਿਚਾਲੇ ਹੀ ਮੀਟਿੰਗ ਛੱਡ ਕੇ ਚਲੇ ਗਏ।
ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਸਮੇਤ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਅਜਿਹਾ ਰਵੱਈਆ ਅਪਣਾਇਆ।
ਕਿਸਾਨ ਆਗੂਆਂ ਨੇ ਦੱਸਿਆ ਕਿ ਸੀਐਮ ਨੇ ਮੀਟਿੰਗ ਸ਼ੁਰੂ ਹੋਣ ਸਮੇਂ ਕਿਹਾ ਸੀ ਕਿ ਉਨ੍ਹਾਂ ਕੋਲ ਪੂਰਾ ਸਮਾਂ ਹੈ, ਪਰ ਜਦੋਂ 7-8 ਮੁੱਦਿਆਂ ‘ਤੇ ਚਰਚਾ ਹੋਈ, ਤਾਂ ਉਹ ਅੱਖ ‘ਚ ਇਨਫੈਕਸ਼ਨ ਦਾ ਬਹਾਨਾ ਬਣਾ ਕੇ ਚਲੇ ਗਏ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ, ਪਰ ਉਨ੍ਹਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ।
ਕੇਵਲ ਝੋਨੇ ਦੀ ਲਵਾਈ ‘ਤੇ ਸਹਿਮਤੀ
ਕਿਸਾਨ ਆਗੂਆਂ ਅਨੁਸਾਰ, ਸੀਐਮ ਨੇ ਸਿਰਫ਼ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ‘ਤੇ ਸਹਿਮਤੀ ਦਿੱਤੀ, ਪਰ ਬਾਕੀ ਮੰਗਾਂ ਨੂੰ ਟਾਲਣ ਦੀ ਕੋਸ਼ਿਸ਼ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।