ਕਿਸਾਨ ਆਗੂਆਂ ਤੇ ਮੰਤਰੀਆਂ ਦੀ ਮੀਟਿੰਗ ਰਹੀ ਬੇ-ਸਿੱਟਾ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਬਣਾਈ ਤਿੰਨ ਮੈਂਬਰੀ ਸਬ ਕਮੇਟੀ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਵਫਦ ਨਾਲ ਮੀਟਿੰਗ ਹੋਈ ਜੋ ਬੇ ਸਿੱਟਾ ਰਹੀ। ਮੀਟਿੰਗ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਮੰਤਰੀਆਂ ਨੂੰ ਦੋ-ਟੁੱਕ ਜਵਾਬ ਦੇ ਦਿੱਤਾ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਜਾਂਦੇ ਟ੍ਰੈਕ ਖਾਲੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪ੍ਰਾਈਵੇਟ ਘਰਾਣਿਆਂ ਨੂੰ ਬੇਲੋੜਾ ਫ਼ਾਇਦਾ ਪਹੁੰਚਾ ਰਹੀ ਹੈ। ਜਿਸ ਕਾਰਨ ਉਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਦਾ ਵਿਚ ਕੋਲੇ ਦੀਆਂ ਗੱਡੀਆਂ ਜਾਣ ਤੋਂ ਰੋਕੀਆ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਫਰਮਾਨ ਜਾਰੀ ਕਰ ਰਹੀ ਹੈ ਜਿਸ ਕਾਰਨ ਇਸ ਸਰਕਾਰ ਦਾ ਅਕਸ ਫਾਸ਼ੀਵਾਦੀ ਹੋ ਗਿਆ ਹੈ। ਕਿਸਾਨਾਂ ਦੀ ਆਮਦਨ ਪਹਿਲਾਂ ਹੀ ਘੱਟ ਹੈ ਉਤੋਂ ਪ੍ਰਾਈਵੇਟ ਅਦਾਰਿਆਂ ਨੂੰ ਫ਼ਸਲਾਂ ਖਰੀਦਣ ਦੀ ਖੁੱਲ੍ਹ ਦੇ ਕੇ ਕਿਸਾਨਾਂ ਨੂੰ ਵਿੱਤੀ ਪੱਖੋਂ ਹੋਰ ਕਮਜ਼ੋਰ ਕੀਤਾ ਜਾਵੇਗਾ ਜਿਸ ਕਾਰਨ ਪੂਰੇ ਦੇਸ਼ ਦੇ ਕਿਸਾਨ ਸਰਕਾਰ ਖ਼ਿਲਾਫ਼ ਹੋ ਗੲੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲਾ ਰੋਕਣ ਦੇ ਮਾਮਲੇ ‘ਤੇ ਉਨ੍ਹਾਂ ਦੇ ਮੰਤਰੀਆਂ ਨਾਲ ਬਹਿਸ ਵੀ ਹੋਈ।

ਦੂਜੇ ਪਾਸੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਕਾਨੂੰਨ ਬਣਾ ਦਿੱਤੇ ਹਨ ਜਿਸ ਕਾਰਨ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਹੈ ਪਰ ਜੋ ਪੰਜਾਬ ਦੀ ਸਮੱਸਿਆਵਾਂ ਹਨ ਉਨ੍ਹਾਂ ਦੇ ਹੱਲ ਬਾਰੇ ਵੀ ਸਰਕਾਰ ਗੰਭੀਰ ਹੈ।

Share this Article
Leave a comment