ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਅੱਜ ਦੁਪਹਿਰ ਬਾਅਦ ਸਾਰੇ ਵਿਧਾਇਕਾਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਮੀਟਿੰਗ ਤੋਂ ਬਾਅਦ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ।
ਜਾਣਕਾਰੀ ਮੁਤਾਬਕ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।