ਨਵੀਂ ਦਿੱਲੀ ਵਿਖੇ ਕਾਂਗਰਸ ਦੀ ਬੈਠਕ, ਪੰਜਾਬ ਕਾਂਗਰਸ ਨੂੰ ਮਿਲ ਸਕਦੈ ਨਵਾਂ ਪ੍ਰਧਾਨ

TeamGlobalPunjab
1 Min Read

ਨਵੀਂ ਦਿੱਲੀ: ਵਿਧਾਨ ਸਭਾ ਨਤੀਜਿਆਂ ਤੋਂ ਬਾਅਦ ਕਾਂਗਰਸ ਨੇ ਪੰਜ ਸੂਬਿਆਂ ਦੇ ਪਾਰਟੀ ਦੇ ਜਨਰਲ ਸਕੱਤਰ ਅਤੇ ਵੱਖ-ਵੱਖ ਸੂਬਿਆਂ ਦੇ ਪ੍ਰਭਾਰੀਆਂ ਦੀ ਬੈਠਕ ਬੁਲਾਈ ਹੈ। ਨਵੀਂ ਦਿੱਲੀ ਵਿਖੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਇਹ ਬੈਠਕ ਜਾਰੀ ਹੈ ਅਤੇ ਇਸ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਵੀ ਸ਼ਾਮਲ ਹਨ।

ਨਤੀਜੇ ਤੋਂ ਬਾਅਦ ਪੰਜਾਂ ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫਾ ਲਿਆ ਗਿਆ ਸੀ ਜਿਨ੍ਹਾਂ ਵਿੱਚ ਪੰਜਾਬ ਦੇ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੇ ਇੰਚਾਰਜ ਰਹੇ ਹਰੀਸ਼ ਚੌਧਰੀ ਦੀ ਵੀ ਛੁੱਟੀ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਨਵਜੋਤ ਸਿੱਧੂ ਦੀ ਥਾਂ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਸੋਨੀਆ ਗਾਂਧੀ ਨੇ ਸਿੱਧੂ ਦਾ ਅਸਤੀਫਾ ਪਹਿਲਾਂ ਹੀ ਸਵੀਕਾਰ ਕਰ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment