ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ ਚੱਲ ਰਹੀ ਹੈ ਮੀਟਿੰਗ: ਬੀਜੇਪੀ ਆਗੂ

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਭਾਰਤੀ ਜਨਤਾ ਪਾਰਟੀ ਕਿਸਾਨ ਸਬੰਧੀ ਬਿਲਾਂ ਨੂੰ ਲੈ ਕੇ ਹੁਣ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਮੂਡ ਵਿੱਚ ਹੈ ।ਇਸ ਗੱਲ ਦਾ ਇਸ਼ਾਰਾ ਚੰਡੀਗੜ੍ਹ ਵਿੱਚ ਬੀਜੇਪੀ ਦੇ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਉਨ੍ਹਾਂ ਦੀ ਪਹਿਲੀ ਸਟੇਜ ‘ਤੇ ਗੱਲਬਾਤ ਚੱਲ ਰਹੀ ਹੈ। ਉਸ ਤੋਂ ਬਾਅਦ ਬੀਜੇਪੀ ਨਾਲ ਕਿਸਾਨ ਆਗੂਆਂ ਦੀ  ਮੀਟਿੰਗ ਹੋਵੇਗੀ ਜਿਸ ਵਿੱਚ ਕਿਸਾਨਾਂ ਵੱਲੋਂ ਉਠਾਏ ਸਵਾਲ ਹੱਲ ਕੀਤੇ ਜਾਣਗੇ ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਖੇਤੀ ਸਬੰਧੀ ਬਿਲਾਂ ਦਾ ਖਰੜਾ ਬਣਾਉਣ ਦਾ ਅਮਲ  ਸਾਲ ਤੋਂ ਚੱਲ ਰਿਹਾ ਹੈ ਜਿਸ ਵਿੱਚ ਕਾਂਗਰਸ ਪਾਰਟੀ ਨੇ ਵੀ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਲਾਭ ਪਹੁੰਚਾਉਣ ਲਈ ਇਹ ਬਿੱਲ ਲੈ ਕੇ ਆਈ ਹੈ ਅਤੇ ਇਨ੍ਹਾਂ ਬਿੱਲਾਂ ਖ਼ਿਲਾਫ਼ ਸਿਆਸੀ ਪਾਰਟੀਆਂ ਗ਼ਲਤ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਟ੍ਰੈਕਟਰਾਂ ਨੂੰ ਅੱਗ ਲਾਉਣੀ ਗੁੰਡਾਗਰਦੀ ਦਾ ਪ੍ਰਦਰਸ਼ਨ ਹੈ। ਅਕਾਲੀ ਦਲ ਵੱਲੋਂ ਗੱਠਜੋੜ ਤੋੜੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਤਾਂ ਅਕਾਲੀ ਦਲ ਦੇ ਆਗੂ ਖੇਤੀ ਬਿਲਾਂ ਦੀ ਹਮਾਇਤ ਕਰਦੇ ਸਨ ਪਰ ਅਚਾਨਕ ਉਨ੍ਹਾਂ ਨੇ ਯੂ ਟਰਨ ਲੈ ਲਿਆ।

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਨੇ ਖੁਦ ਗਠਜੋੜ ਤੋੜਿਆ ਹੈ। ਹੁਣ ਬੀਜੇਪੀ ਪੰਜਾਬ ਦੇ ਵਿੱਚ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਆਪਣੇ ਬਲਬੂਤੇ ਤੇ ਚੋਣ ਲੜੇਗੀ।

- Advertisement -

Share this Article
Leave a comment