ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤਕ ਜਾਰੀ, ਪੁਲਿਸ ਨੇ ਅੰਮ੍ਰਿਤਪਾਲ ਨੂੰ ਐਲਾਨਿਆ ਭਗੌੜਾ

Rajneet Kaur
1 Min Read

ਜਲੰਧਰ: ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਭਾਲ ‘ਚ ‘Mega Search Operation’ ਅਜੇ ਤਕ ਜਾਰੀ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ  ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ  ਦੇ 78 ਸਮਰਥਕਾਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਜਿਹੜੇ 78 ਸਮਰਥਕ ਗ੍ਰਿਫਤਾਰ ਕੀਤੇ ਗਏ ਹਨ ਉਨ੍ਹਾਂ ਖਿਲਾਫ ਚਾਰ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿਚ ਸਮਾਜ ਵਿੱਚ ਅਸਥਿਰਤਾ ਫੈਲਾਉਣ, ਇਰਾਦਾ ਕਤਲ, ਪੁਲਿਸ ਮੁਲਾਜ਼ਮਾਂ ਉਤੇ ਹਮਲਾ ਕਰਨ ਅਤੇ ਸਰਕਾਰੀ ਡਿਊਟੀਆਂ ਵਿਚ ਵਿਘਨ ਪਾਉਣ ਸਬੰਧੀ ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ’ਚ ਵੀ ‘ਵਾਰਿਸ ਪੰਜਾਬ ਦੇ’ ਦੇ ਕਾਰਕੁਨਾਂ ਵਿਰੁੱਧ 24 ਫਰਵਰੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ।

ਸੂਤਰਾਂ ਮੁਤਾਬਿਕ ਪੰਜਾਬ ਪੁਲਿਸ ਵਲੋਂ ਉਸ ਦੇ ਇਕ ਹੋਰ ਸਾਥੀ ਦਲਜੀਤ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਗਿਆ ਹੈ।ਦਲਜੀਤ ਕਲਸੀ ਅੰਮ੍ਰਿਤਪਾਲ ਸਿੰਘ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment