ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ ਰੂਹਾਨੀ ਵਾਤਾਵਰਨ ਨੂੰ ਭੰਗ ਕਰਨ ਦੀ ਕਰੜੀ ਨਿੰਦਾ ਕਰਦਿਆਂ, ਦੋਸ਼ੀ ਨੂੰ ਪੰਥ ਵਿੱਚੋਂ ਛੇਕਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ। ਜਿਸਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਨਿਖੇਧੀ ਕੀਤੀ ਹੈ।
ਸੋਸ਼ਲ ਮੀਡੀਆਂ ਉੱਤੇ ਪੋਸਟ ਪਾ ਕੇ ਸਰਬਜੀਤ ਸਿੰਘ ਖਾਲਸਾ ਨੇ ਲਿਖਿਆ- ਸ਼੍ਰੋਮਣਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਕਜੈਕਟਿਵ ਕਮੇਟੀ ਦੀ ਮੀਟਿੰਗ ਵੱਲੋਂ ਭਾਈ ਨਾਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕੇ ਜਾਣ ਸਬੰਧੀ ਲਿਆ ਗਿਆ ਫ਼ੈਸਲਾ ਸਿੱਖ ਪੰਥਕ ਭਾਵਨਾਵਾਂ ਵਿਰੋਧੀ, ਨੀਵੇਂ ਪੱਧਰ ਦੀ ਬੌਧਿਕਤਾ ਅਤੇ ਚਾਪਲੂਸੀ ਦੀ ਸਿਖ਼ਰ ਹੈ ਜੋ ਬਾਦਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਲੈ ਡੁੱਬੇਗਾ। ਕੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੇ ਪ੍ਰਕਰਮਾ ਦੇ ਅੰਦਰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਲਵਾਰਾਂ ਲੈ ਕੇ ਪੰਥਕ ਜਥੇਬੰਦੀਆਂ ਤੇ ਹਮਲਾਵਰ ਹੁੰਦੀ ਹੈ। ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ ਉਤਾਰਦੀ ਹੈ ਤਾਂ ਕਿ ਉਸ ਸਮੇਂ ਸਿੱਖਾਂ ਦੇ ਹਿਰਦੇ ਨਹੀਂ ਵਲੂੰਧਰੇ ਜਾਂਦੇ, ਉਸ ਵੇਲੇ ਸਿੱਖ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਦੀ?
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।