ਚੰਡੀਗੜ੍ਹ ਬਿਜਲੀ ਸੰਕਟ ਨੂੰ ਲੈ ਕੇ ਆਇਆ ਮਜ਼ੇਦਾਰ ਮੀਮਜ਼ ਦਾ ਹੜ੍ਹ, ਤੁਸੀ ਵੀ ਪੜ੍ਹੋ

TeamGlobalPunjab
1 Min Read

ਨਿਊਜ਼ ਡੈਸਕ: ਚੰਡੀਗੜ੍ਹ ਦੀ ਬੱਤੀ ਗੁਲ ਹੋਣ ਤੋਂ ਬਾਅਦ ਜਿੱਥੇ ਇੱਕ ਪਾਸੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸੋਸ਼ਲ ਮੀਡਿਆ ‘ਤੇ ਮੀਮਜ਼ ਦਾ ਹੜ੍ਹ ਆ ਗਿਆ ਹੈ।

ਅਜਿਹੇ ‘ਚ ਕਈ ਮਜ਼ਾਕੀਆਂ ਮੀਮਜ਼ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਆਪਣਾ ਹਾਸਾ ਨਹੀਂ ਰੋਕ ਸਕੋਗੇ।

- Advertisement -

ਲੋਕ ਮੀਮਜ਼ ਰਾਹੀਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਬੇਨਤੀ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਰਾਜਸਥਾਨ ਦੀ ਫੋਟੋ ਸਾਂਝੀ ਕਰਦੇ ਲਿਖਿਆ ਕਿ ਚੰਡੀਗੜ੍ਹ ਦੀਆਂ ਔਰਤਾ ਸੁਖਨਾ ਲੇਕ ਤੋਂ ਭਰ ਰਹੀਆਂ ਨੇ ਪਾਣੀ।

ਦੱਸਣਯੋਗ ਹੈ ਕਿ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ 72 ਘੰਟੇ ਦਾ ਪੱਕਾ ਮੋਰਚਾ ਲਾਇਆ ਹੋਇਆ ਹੈ। ਕਰਮਚਾਰੀ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਕਰਨ ਦੇ ਫ਼ੈਸਲੇ ਨੂੰ ਲੈਕੇ ਹੜਤਾਲ ਕਰ ਰਹੇ ਹਨ। ਇਸ ਸਬੰਧੀ ਯੂਨੀਅਨ ਲੀਡਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਚੰਡੀਗੜ੍ਹ ਪ੍ਰਸ਼ਾਸਨ ਲਿਖਤੀ `ਚ ਭਰੋਸਾ ਨਹੀਂ ਦਿਵਾਉਂਦਾ ਉਦੋਂ ਤੱਕ ਹੜਤਾਲ ਖ਼ਤਮ ਨਹੀਂ ਕੀਤੀ ਜਾਵੇਗੀ।

ਸ਼ਹਿਰ ਦੇ ਕਈ ਸੈਕਟਰਾਂ ਦੇ ਲਾਈਟ ਪੁਆਇੰਟਾਂ ’ਤੇ ਟਰੈਫਿਕ ਲਾਈਟਾਂ ਵੀ ਬੰਦ ਰਹੀਆਂ। ਬਿਜਲੀ ਕੱਟ ਕਾਰਨ ਕਈ ਘਰਾਂ ਵਿੱਚ ਪਾਣੀ ਦੀ ਸਪਲਾਈ ਨਹੀਂ ਹੋ ਸਕੀ।

- Advertisement -

 

Share this Article
Leave a comment