ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਹਿਲਕਦਮੀ ਤੇ ਬਣਾਈ ਗਈ ਤਿੰਨ ਮੈਬਰੀ ਏਕਤਾ ਕਮੇਟੀ ਜਥੇਦਾਰ ਉਜਾਗਰ ਸਿੰਘ ਬੰਡਾਲੀ ਸਾਬਕਾ ਵਿਧਾਇਕ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਬਰ ਰਾਜ ਸਭਾ ਵੱਲੋ ਬਣਾਈ ਗਈ ਏਕਤਾ ਕਮੇਟੀ ਜਿਸ ਦੇ ਮੈਂਬਰਾ ਜਗਦੀਸ਼ ਸਿੰਘ ਗਰਚਾ ਸਾਬਕਾ ਕੈਬਨਿਟ ਮੰਤਰੀ ਪੰਜਾਬ, ਰਣਜੀਤ ਸਿੰਘ ਤਲਵੰਡੀ ਸਾਬਕਾ ਵਿਧਾਇਕ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਸਿੰਦਰਪਾਲ ਸਿੰਘ ਬਰਾੜ ਨੇ ਲੰਮੀ ਮੀਟਿੰਗ ਕੀਤੀ। ਦੌਹਾ ਕਮੇਟੀਆ ਨੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਏਕਤਾ ਕਰਕੇ ਇੱਕ ਹੋਣਾ ਬੇਹੱਦ ਜਰੂਰੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਦੋਹਾ ਏਕਤਾ ਕਮੇਟੀਆ ਦੀ ਅਗਲੀ ਮੀਟਿੰਗ 17 ਅਪ੍ਰੈਲ ਨੂੰ ਚੰਡੀਗੜ ਵਿਖੇ ਰਣਜੀਤ ਸਿੰਘ ਤਲਵੰਡੀ ਦੇ ਗ੍ਰਹਿ ਵਿਖੇ ਹੋਵੇਗੀ । ਇਸ ਮੀਟਿੰਗ ਵਿੱਚ ਸਪੂੰਰਨ ਏਕਤਾ ਲਈ ਸਮੁੱਚਾ ਖਾਕਾ ਤਿਆਰ ਕੀਤਾ ਜਾਵੇਗਾ ।