ਸੰਗਰੂਰ ਦਾ ਮੈਰੀਟੋਰੀਅਸ ਸਕੂਲ 5 ਦਿਨਾਂ ਲਈ ਬੰਦ,74 ਵਿਦਿਆਰਥੀਆਂ ਦੀ ਵਿਗੜੀ ਸਿਹਤ

Rajneet Kaur
2 Min Read

ਸੰਗਰੂਰ : ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 74 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਬੱਚਿਆਂ ਦੀ ਸਿਹਤ ਵਿਗੜਨ ਤੋਂ ਬਾਅਦ ਸਕੂਲ ਨੂੰ 5 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬਿਮਾਰ ਵਿਦਿਆਰਥੀਆਂ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹਨ। ਮਾਮਲੇ ਨੂੰ ਲੈ ਕੇ ਸਿਖਿਆ ਮੰਤਰੀ ਵਲੋਂ ਜਾਂਚ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।ਕਈ ਬੱਚਿਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ। ਐਸਐਮਓ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਾਲਾਂਕਿ ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ।

ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਖਾਣ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment