ਮੌਸਮ ਵਿਭਾਗ ਵਲੋਂ ਇੰਨ੍ਹਾਂ ਥਾਵਾਂ ‘ਤੇ ਮੀਂਹ ਦਾ ਅਲਰਟ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਉੱਤਰੀ ਭਾਰਤ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਲੋਕ ਸਰਦੀਆਂ ਨੂੰ ਅਲਵਿਦਾ ਕਹਿ ਰਹੇ ਹਨ। ਪਰ ਇਸ ਦੌਰਾਨ, ਬਾਰਿਸ਼ ਵਾਪਿਸ ਆ ਰਹੀ ਹੈ। ਅੱਜ ਮੌਸਮ ਮੁੜ ਬਦਲਣ ਦਾ ਅਨੁਮਾਨ ਹੈ। ਇਸ ਦਾ ਅਸਰ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦਾ ਅਸਮਾਨ ਸਾਫ਼ ਹੈ। ਪਰ ਅਰੁਣਾਚਲ ਪ੍ਰਦੇਸ਼, ਸਿੱਕਮ ਅਤੇ ਮਨੀਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਤੱਟਵਰਤੀ ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋਈ। ਅਰੁਣਾਚਲ ਪ੍ਰਦੇਸ਼, ਲੱਦਾਖ, ਜੰਮੂ ਕਸ਼ਮੀਰ, ਮੁਜ਼ੱਫਰਾਬਾਦ, ਗਿਲਗਿਤ ਬਾਲਟਿਸਤਾਨ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਰਫਬਾਰੀ ਹੋਈ।

ਅਗਲੇ 24 ਘੰਟਿਆਂ ਵਿੱਚ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਲੱਦਾਖ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬੀ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਤੱਟੀ ਆਂਧਰਾ ਪ੍ਰਦੇਸ਼, ਉੜੀਸਾ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ 24 ਘੰਟਿਆਂ ਬਾਅਦ ਮਰਾਠਵਾੜਾ, ਵਿਦਰਭ ਅਤੇ ਤੇਲੰਗਾਨਾ ਦੇ ਕੁਝ ਇਲਾਕਿਆਂ ‘ਚ ਬਾਰਿਸ਼ ਦੀਆਂ ਗਤੀਵਿਧੀਆਂ ਵੀ ਸ਼ੁਰੂ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਪਹਾੜਾਂ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਲਰਟ ਰਹਿਣ ਲਈ ਕਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment